Homeਦੇਸ਼ਮਾਨਸੂਨ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ 1 ਮਿੰਟ ’ਚ ਮੁਲਤਵੀ

ਮਾਨਸੂਨ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ 1 ਮਿੰਟ ’ਚ ਮੁਲਤਵੀ

Lok Sabha adjourned within a minute on the final day of the Monsoon Session

ਨਵੀਂ ਦਿੱਲੀ, 13 ਅਗਸਤ, 2026 (ਅਮਨਦੀਪ ਸਰਾਂ) : ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਵੀ ਲੋਕ ਸਭਾ ਵਿੱਚ ਹੰਗਾਮੇ ਦਾ ਅਸਰ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਹੀ ਪਲਾਂ ਬਾਅਦ ਵੰਦੇ ਮਾਤਰਮ’ ਗਾਇਆ ਗਿਆ ਅਤੇ ਇਸ ਤੋਂ ਬਾਅਦ ਲੋਕ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤਰ੍ਹਾਂ ਸਦਨ ਦੀ ਕਾਰਵਾਈ ਲਗਭਗ ਇੱਕ ਮਿੰਟ ਹੀ ਚੱਲ ਸਕੀ। ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅਗਵਾਈ ਹੇਠ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸਦਨ ਵਿੱਚ ਮੌਜੂਦ ਸਨ।

ਸੈਸ਼ਨ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਤਣਾਅ ਬਣਿਆ ਰਿਹਾ। ਆਖਰੀ ਦਿਨ ਵੀ ਸੰਸਦ ਭਵਨ ਕੰਪਲੈਕਸ ਵਿੱਚ ਦੋਵਾਂ ਧਿਰਾਂ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਮਾਨਸੂਨ ਸੈਸ਼ਨ ਦੀ ਸ਼ੁਰੂਆਤ 20 ਜੁਲਾਈ ਨੂੰ ਹੋਈ ਸੀ। ਵਿਰੋਧੀ ਧਿਰ ਨੇ NEET ਪੇਪਰ ਲੀਕ ਅਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਅਤੇ ਸਦਨ ਵਿੱਚ ਵਾਰ-ਵਾਰ ਹੰਗਾਮਾ ਕੀਤਾ।

ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਸਬੰਧਤ ਮੁੱਦੇ ’ਤੇ ਸੰਸਦ ਵਿੱਚ ਚਰਚਾ ਕਰਨ ਦੀ ਪੇਸ਼ਕਸ਼ ਕੀਤੀ ਸੀ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਪੇਸ਼ਕਸ਼ ’ਤੇ ਕਿਹਾ ਕਿ ਵਿਰੋਧੀ ਧਿਰ ਸਿਰਫ਼ ਭਾਸ਼ਣ ਸੁਣਨ ਦੀ ਬਜਾਏ ਇਹ ਜਾਣਨਾ ਚਾਹੁੰਦੀ ਹੈ ਕਿ ਵਿਦਿਆਰਥੀਆਂ ’ਤੇ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਮਾਨਸੂਨ ਸੈਸ਼ਨ ਦੇ ਆਖਰੀ ਦਿਨ ਵੀ ਦੋਵਾਂ ਧਿਰਾਂ ਵਿਚਕਾਰ ਟਕਰਾਅ ਅਤੇ ਪ੍ਰਦਰਸ਼ਨਾਂ ਦਾ ਦੌਰ ਜਾਰੀ ਰਿਹਾ ਅਤੇ ਸਦਨ ਦੀ ਕਾਰਵਾਈ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸਮਾਪਤ ਹੋ ਗਈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments