ਲੁਧਿਆਣਾ, 9 ਸਤੰਬਰ 2026 (ਰਾਜੇਸ਼ ਕੁਮਾਰ) : ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਬੇਅਦਬੀ ਅਤੇ ਅਪਮਾਨ ਦੇ ਵਿਰੋਧ ਵਿੱਚ ਐੱਸ.ਸੀ./ਦਲਿਤ ਭਾਈਚਾਰੇ ਵੱਲੋਂ ਅੱਜ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਹੈ। ਬੰਦ ਦੇ ਸੱਦੇ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਵੱਲੋਂ ਜਲੰਧਰ ਬਾਈਪਾਸ ਸਮੇਤ ਸ਼ਹਿਰ ਦੇ ਕਈ ਅਹਿਮ ਸਥਾਨਾਂ ’ਤੇ ਆਵਾਜਾਈ ਰੋਕੀ ਗਈ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਹੋਈ ਹੈ। ਸਥਿਤੀ ਨੂੰ ਦੇਖਦਿਆਂ ਯਾਤਰੀਆਂ ਅਤੇ ਵਾਹਨ ਚਾਲਕਾਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।







