Homeਪੰਜਾਬਲੁਧਿਆਣਾ: ਛੱਪੜ ਵਿੱਚ ਡਿੱਗੀ ਤੇਜ਼ ਰਫ਼ਤਾਰ ਕਾਰ, ਤਿੰਨ ਦੋਸਤਾਂ ਦੀ ਮੌਤ

ਲੁਧਿਆਣਾ: ਛੱਪੜ ਵਿੱਚ ਡਿੱਗੀ ਤੇਜ਼ ਰਫ਼ਤਾਰ ਕਾਰ, ਤਿੰਨ ਦੋਸਤਾਂ ਦੀ ਮੌਤ

Three friends died after their speeding car lost control and plunged into a pond near Bassian on the Jagraon-Raikot Road in Ludhiana.

ਲੁਧਿਆਣਾ, 13 ਅਗਸਤ, 2026 (ਹਰਸ਼ਪ੍ਰੀਤ ਕੌਰ) : ਲੁਧਿਆਣਾ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਜਗਰਾਉਂ-ਰਾਏਕੋਟ ਰੋਡ ’ਤੇ ਬੱਸੀਆਂ ਕਸਬੇ ਨੇੜੇ ਕਰੀਬ ਰਾਤ 1:15 ਵਜੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਛੱਪੜ ਵਿੱਚ ਜਾ ਡਿੱਗੀ। ਹਾਦਸੇ ਵਿੱਚ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਆਪਸ ਵਿੱਚ ਕਰੀਬੀ ਦੋਸਤ ਸਨ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਜਾਣਕਾਰੀ ਅਨੁਸਾਰ ਕਾਰ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ, ਜੋ ਨਕੋਦਰ ਤੋਂ ਦਿੜ੍ਹਬਾ ਵੱਲ ਵਾਪਸ ਆ ਰਹੇ ਸਨ। ਬੱਸੀਆਂ ਨੇੜੇ ਕਾਰ ਅਚਾਨਕ ਬੇਕਾਬੂ ਹੋਈ ਅਤੇ ਛੱਪੜ ਵਿੱਚ ਜਾ ਡਿੱਗੀ। ਕਾਰ ਵਿੱਚ ਸਵਾਰ ਦੋ ਹੋਰ ਵਿਅਕਤੀ ਵੀ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਕਾਫ਼ੀ ਮਿਹਨਤ ਤੋਂ ਬਾਅਦ ਕਾਰ ਅਤੇ ਮ੍ਰਿਤਕਾਂ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਦਕਿ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਕਾਰ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਤਿੰਨ ਦੋਸਤਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਅਤੇ ਉਨ੍ਹਾਂ ਨਾਲ ਜੁੜੇ ਸਿਆਸੀ ਵਰਗਾਂ ਵਿੱਚ ਸੋਗ ਦੀ ਲਹਿਰ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments