Home ਪਟਿਆਲਾ ਅਪਡੇਟ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ‘ਤੇ ਮਹਾਂਮੰਡਲੇਸ਼ਵਰ ਬ੍ਰਹਮਾਨੰਦ ਗਿਰੀ ਨੇ ਪੁਲਿਸ ਦੀ...

ਦੋਸ਼ੀਆਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ‘ਤੇ ਮਹਾਂਮੰਡਲੇਸ਼ਵਰ ਬ੍ਰਹਮਾਨੰਦ ਗਿਰੀ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

No action was taken despite the existence of video evidence; there was talk of approaching the High Court to seek justice.

0

ਵੀਡੀਓ ਸਬੂਤ ਹੋਣ ਦੇ ਬਾਵਜੂਦ ਕਾਰਵਾਈ ਨਹੀਂ ਹੋਈ, ਇਨਸਾਫ਼ ਲਈ ਹਾਈਕੋਰਟ ਤੱਕ ਜਾਣ ਦੀ ਕੀਤੀ ਗੱਲ

ਪਟਿਆਲਾ: 4 ਜੁਲਾਈ 2026 (ਛਤਰਪਾਲ ਸਿੰਘ): ਮਹਾਂਮੰਡਲੇਸ਼ਵਰ ਬ੍ਰਹਮਾਨੰਦ ਗਿਰੀ ਨੇ ਇੱਕ ਮਾਮਲੇ ਵਿੱਚ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਪਟਿਆਲਾ ਪੁਲਿਸ ਦੀ ਕਾਰਵਾਈ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਘਟਨਾ ਨਾਲ ਸਬੰਧਤ ਵੀਡੀਓ ਸਬੂਤ ਮੌਜੂਦ ਹੋਣ ਦੇ ਬਾਵਜੂਦ ਪੁਲਿਸ ਅਜੇ ਤੱਕ ਮੁੱਖ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬ੍ਰਹਮਾਨੰਦ ਗਿਰੀ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕਈ ਵਾਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਸੰਪਰਕ ਕਰ ਚੁੱਕੇ ਹਨ ਅਤੇ ਜਲਦ ਕਾਰਵਾਈ ਦੀ ਮੰਗ ਕਰਦੇ ਰਹੇ ਹਨ, ਪਰ ਹੁਣ ਤੱਕ ਉਨ੍ਹਾਂ ਨੂੰ ਉਮੀਦ ਅਨੁਸਾਰ ਨਤੀਜੇ ਨਹੀਂ ਮਿਲੇ।

ਉਨ੍ਹਾਂ ਦਾਅਵਾ ਕੀਤਾ ਕਿ ਆਪਣੀ ਕੋਸ਼ਿਸ਼ ਨਾਲ ਉਨ੍ਹਾਂ ਨੇ ਢੋਹਾ ਬਸਤੀ ਤੋਂ ਇੱਕ ਔਰਤ ਨੂੰ ਪੁਲਿਸ ਦੇ ਹਵਾਲੇ ਕੀਤਾ ਸੀ, ਜਿਸ ਕੋਲੋਂ ਕਰੀਬ 3 ਗ੍ਰਾਮ ਸੋਨੇ ਦੀਆਂ ਬਾਲੀਆਂ ਵੀ ਬਰਾਮਦ ਹੋਈਆਂ ਸਨ। ਉਨ੍ਹਾਂ ਦੇ ਅਨੁਸਾਰ, ਪੁਲਿਸ ਨੇ ਅਦਾਲਤ ਤੋਂ ਉਸ ਦਾ ਰਿਮਾਂਡ ਨਹੀਂ ਮੰਗਿਆ ਅਤੇ ਸਿੱਧਾ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ, ਜਿਸ ਕਾਰਨ ਮਾਮਲੇ ਦੀ ਡੂੰਘਾਈ ਨਾਲ ਜਾਂਚ ਨਹੀਂ ਹੋ ਸਕੀ।

ਬ੍ਰਹਮਾਨੰਦ ਗਿਰੀ ਨੇ ਕਿਹਾ ਕਿ ਆਮ ਮਾਮਲਿਆਂ ਵਿੱਚ ਪੁਲਿਸ ਰਿਮਾਂਡ ਦੀ ਮੰਗ ਕਰਦੀ ਹੈ, ਪਰ ਇਸ ਮਾਮਲੇ ਵਿੱਚ ਅਜਿਹਾ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਦੀ ਪਛਾਣ ਵੀਡੀਓ ਰਾਹੀਂ ਹੋ ਸਕਦੀ ਹੈ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਹੋ ਰਹੀ ਦੇਰੀ ਸਮਝ ਤੋਂ ਬਾਹਰ ਹੈ।

ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੇ ਧਿਆਨ ਵਿੱਚ ਵੀ ਲਿਆਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਵੀ ਕੀਤਾ ਜਾਵੇਗਾ।

Exit mobile version