Home ਪੰਜਾਬ ਲਹਿਰਾਗਾਗਾ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਲਹਿਰਾਗਾਗਾ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

Devotees Gather at Lehragaga to Celebrate Maharaja Agrasen Ji’s Jayanti with Faith and Reverence

0
ਲਹਿਰਾਗਾਗਾ, 18 ਅਕਤੂਬਰ, 2026 (ਛਤਰਪਾਲ ਸਿੰਘ ) :  ਲਹਿਰਾਗਾਗਾ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਰਾਜਾ ਅਗਰਸੈਨ ਜੀ ਨੂੰ ਫੁੱਲਾਂ ਦਾ ਹਾਰ ਭੇਟ ਕਰਕੇ ਨਮਨ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਆਪਸੀ ਸਹਿਯੋਗ, ਸਮਾਜਿਕ ਬਰਾਬਰੀ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਦੇ ਆਦਰਸ਼ ਸਾਨੂੰ ਲੋੜਵੰਦਾਂ ਦਾ ਸਹਾਰਾ ਬਣਨ ਅਤੇ ਸਮਾਜ ਵਿੱਚ ਪਿਆਰ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੇ ਹਨ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਪੁਰਖਾਂ ਦੀਆਂ ਜੈਅੰਤੀਆਂ ਮਨਾਉਣ ਦਾ ਅਸਲ ਮਨੋਰਥ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਹਰ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਵੇ ਅਤੇ ਆਰਥਿਕ ਤੇ ਸਮਾਜਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਅੱਗੇ ਵਧਣ ਵਿੱਚ ਸਹਿਯੋਗ ਦੇਵੇ।
ਕੈਬਨਿਟ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਅਤੇ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਵਰਗੀਆਂ ਕਦਰਾਂ-ਕੀਮਤਾਂ ਅਪਣਾ ਕੇ ਨੌਜਵਾਨ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਸਾਨੂੰ ਮਿਲਵਰਤਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਰਾਹ ਦਿਖਾਉਂਦੀਆਂ ਹਨ।  ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਆਪਸੀ ਸਾਂਝ ਕਾਇਮ ਰੱਖਦਿਆਂ ਲਹਿਰਾਗਾਗਾ ਦੀ ਬਿਹਤਰੀ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Exit mobile version