Home ਪਟਿਆਲਾ ਅਪਡੇਟ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ...

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

Punjab Sports University marked National Sports Day with enthusiasm, highlighting the importance of sports and fitness among youth.

0
ਪਟਿਆਲਾ, 29 ਅਗਸਤ, 2026 (ਦੀਪਕ ਦੱਤਾ) : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਅੱਜ ਰਾਸ਼ਟਰੀ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ, ਡਾਇਰੈਕਟਰ ਸਪੋਰਟਸ ਡਾ. ਅਮਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੀ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਲੰਪੀਅਨ ਰੂਪਾ ਸੈਣੀ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।
ਕੌਮੀ ਖੇਡ ਦਿਵਸ ਦੇ ਮੌਕੇ ਮਹਾਨ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਖੇਡ ਪ੍ਰਾਪਤੀਆਂ ਅੱਜ ਵੀ ਦੇਸ਼ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਜੀਵਨ ਵਿੱਚ ਸਫਲਤਾ ਲਈ ਸੰਘਰਸ਼ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀ ਮਹੱਤਵਪੂਰਨ ਪਹਿਲਕਦਮੀ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਪੰਜਾਬ ਦੀ ਸ਼ਾਨਦਾਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਲਈ ਸ਼ੁਰੂ ਹੋਈ ਮੈਰਾਥਨ/ਕੰਟਰੀ ਦੌੜ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਐਨਸੀਸੀ ਕੈਡਿਟਾਂ ਨੇ ਦੌੜਾਕਾਂ ਦਾ ਸਵਾਗਤ ਕੀਤਾ।ਇਸ ਮੌਕੇ ਕਾਲਜ ਅਤੇ ਯੂਨੀਵਰਸਿਟੀ ਦੋਵਾਂ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀ, ਫੈਕਲਟੀ ਮੈਂਬਰ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਵੀ ਹਾਜ਼ਰ ਰਿਹਾ।

Exit mobile version