Homeਹਰਿਆਣਾਮਹਿਲਾ ਸਸ਼ਕਤੀਕਰਨ ਅਤੇ ਸੁਰੱਖਿਅਤ ਕਾਰਜਸਥਲ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ ਮਹਿਲਾ...

ਮਹਿਲਾ ਸਸ਼ਕਤੀਕਰਨ ਅਤੇ ਸੁਰੱਖਿਅਤ ਕਾਰਜਸਥਲ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ ਮਹਿਲਾ ਸਮਰਥ ਸੰਸਥਾਨ ਪੁਰਸਕਾਰ

Haryana Launches Mahila Samarth Sansthan Awards to Promote Women’s Empowerment and Safe Workplaces

ਕੁਰੂਕਸ਼ੇਤਰ, 3 ਅਕਤੂਬਰ, 2026 (ਸੰਜੀਵ ਸ਼ਰਮਾ): ਹਰਿਆਣਾ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਸਮਾਵੇਸ਼ੀ ਕਾਰਜਸਥਲ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮਹਿਲਾ ਸਮਰਥ ਸੰਸਥਾਨ ਪੁਰਸਕਾਰ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਕਾਰਜਸਥਲਾਂ ਨੂੰ ਲਿੰਗ-ਸੰਵੇਦਨਸ਼ੀਲ ਬਣਾਉਣਾ, ਪੌਸ਼ ਐਕਟ (2013) ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਾ, ਰੁਜ਼ਗਾਰ ਅਤੇ ਅਗਵਾਈ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣਾ ਅਤੇ ਬਾਲ ਦੇਖਭਾਲ, ਲਚਕਦਾਰ ਕਾਰਜ ਪ੍ਰਣਾਲੀ ਅਤੇ ਸ਼ਿਕਾਇਤ ਨਿਵਾਰਣ ਪ੍ਰਬੰਧ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਸਨਮਾਨ ਅਤੇ ਉਤਸ਼ਾਹ ਯੋਜਨਾ ਤਹਿਤ 5 ਵੱਖ-ਵੱਖ ਸ਼੍ਰੇਣੀਆਂ ਵਿੱਚ ਕੁੱਲ 25 ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ 5 ਸ਼੍ਰੇਣੀਆਂ ਵਿੱਚ ਸਰਕਾਰੀ ਵਿਭਾਗ/ਬੋਰਡ/ਨਿਗਮ/ਕਮਿਸ਼ਨ ਅਤੇ ਜਨਤਕ ਖੇਤਰ ਦੇ ਉੱਦਮ, ਖੁਦਮੁਖਤਿਆਰ ਸੰਸਥਾਵਾਂ/ਨਿੱਜੀ ਕੰਪਨੀਆਂ, ਉਦਯੋਗਿਕ ਇਕਾਈਆਂ, ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ, ਸਿੱਖਿਆ ਸੰਸਥਾਵਾਂ/ਹਸਪਤਾਲ/ਸੇਵਾ ਖੇਤਰ ਦੇ ਅਦਾਰੇ ਅਤੇ ਗੈਰ-ਸਰਕਾਰੀ ਸੰਗਠਨ ਸ਼ਾਮਲ ਹਨ। ਹਰੇਕ ਸ਼੍ਰੇਣੀ ਲਈ 4.75 ਲੱਖ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਅਤੇ ਹਰ ਸ਼੍ਰੇਣੀ ਵਿੱਚ 5-5 ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।

ਸਰਕਾਰ ਵੱਲੋਂ ਇੱਛੁਕ ਅਤੇ ਯੋਗ ਸੰਸਥਾਵਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਸਤੰਬਰ 2026 ਨਿਰਧਾਰਤ ਕੀਤੀ ਗਈ ਹੈ। ਸਿਰਫ਼ ਅਧਿਕਾਰਤ ਪੋਰਟਲ wcdhry.gov.in ਰਾਹੀਂ ਹੀ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਡਾਕ, ਕੋਰੀਅਰ ਜਾਂ ਆਫਲਾਈਨ ਮਾਧਿਅਮ ਰਾਹੀਂ ਭੇਜੀਆਂ ਗਈਆਂ ਅਰਜ਼ੀਆਂ ਮੰਨਣਯੋਗ ਨਹੀਂ ਹੋਣਗੀਆਂ ਅਤੇ ਅਧੂਰੇ ਜਾਂ ਗਲਤ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਫਾਰਮ, ਮੁਲਾਂਕਣ ਢਾਂਚਾ, ਯੋਗਤਾ ਮਾਪਦੰਡ, ਦਿਸ਼ਾ-ਨਿਰਦੇਸ਼ ਅਤੇ ਨਿਯਮ ਤੇ ਸ਼ਰਤਾਂ ਉਪਲਬਧ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments