Homeਪਟਿਆਲਾ ਅਪਡੇਟਗੋਪਾਲ ਕਲੋਨੀ ਵਿਵਾਦ ਵਿੱਚ ਮੁੱਖ ਮੁਲਜ਼ਮ ਨੂੰ ਨਹੀਂ ਮਿਲੀ ਅਗਾਊਂ ਜ਼ਮਾਨਤ

ਗੋਪਾਲ ਕਲੋਨੀ ਵਿਵਾਦ ਵਿੱਚ ਮੁੱਖ ਮੁਲਜ਼ਮ ਨੂੰ ਨਹੀਂ ਮਿਲੀ ਅਗਾਊਂ ਜ਼ਮਾਨਤ

ਵਕੀਲ ਨੇ ਧਾਰਮਿਕ ਬੇਅਦਬੀ ਦੀਆਂ ਧਾਰਾਵਾਂ ਜੋੜਨ ਦੀ ਕੀਤੀ ਮੰਗ

ਪਟਿਆਲਾ, 4 ਜੁਲਾਈ:(ਬਲਜੀਤ ਸਰਨਾ): ਪਟਿਆਲਾ ਦੀ ਗੋਪਾਲ ਕਲੋਨੀ ਵਿੱਚ ਵਾਲਮੀਕੀ ਪਰਿਵਾਰ ਅਤੇ ਮੁਸਲਿਮ ਭਾਈਚਾਰੇ ਵਿਚਕਾਰ ਹੋਏ ਵਿਵਾਦ ਨਾਲ ਜੁੜੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਨਵਾਂ ਮੋੜ ਉਸ ਸਮੇਂ ਆਇਆ, ਜਦੋਂ ਜ਼ਿਲ੍ਹਾ ਅਦਾਲਤ ਨੇ ਕੇਸ ਦੇ ਇੱਕ ਮੁੱਖ ਮੁਲਜ਼ਮ ਦੀ ਅਗਾਊਂ ਜ਼ਮਾਨਤ (ਅੰਤਰਿਮ ਜ਼ਮਾਨਤ) ਦੀ ਅਰਜ਼ੀ ਰੱਦ ਕਰ ਦਿੱਤੀ। ਇਸ ਮਾਮਲੇ ਵਿੱਚ ਪਹਿਲਾਂ ਹੀ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

ਅਦਾਲਤੀ ਕਾਰਵਾਈ ਤੋਂ ਬਾਅਦ ਪੀੜਤ ਵਾਲਮੀਕੀ ਪਰਿਵਾਰ ਦੇ ਵਕੀਲ ਐਡਵੋਕੇਟ ਦਵਿੰਦਰ ਰਾਜਪੂਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਦਾਲਤ ਅੱਗੇ ਪੇਸ਼ ਕੀਤੀਆਂ ਗਈਆਂ ਦਲੀਲਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਈ ਹੈ।

ਐਡਵੋਕੇਟ ਰਾਜਪੂਤ ਨੇ ਦੋਸ਼ ਲਗਾਇਆ ਕਿ ਹਮਲੇ ਦੌਰਾਨ ਘਰ ਵਿੱਚ ਦਾਖ਼ਲ ਹੋ ਕੇ ਧਾਰਮਿਕ ਮੂਰਤੀਆਂ ਦੀ ਭੰਨਤੋੜ ਕੀਤੀ ਗਈ, ਪਰ ਇਸ ਦੇ ਬਾਵਜੂਦ ਪੁਲਿਸ ਨੇ ਮਾਮਲੇ ਵਿੱਚ ਸਿਰਫ਼ ਆਮ ਧਾਰਾਵਾਂ ਹੀ ਲਗਾਈਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਘਟਨਾ ਦੀ ਗੰਭੀਰਤਾ ਦੇ ਅਨੁਕੂਲ ਨਹੀਂ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਕੁਝ ਵੀਡੀਓ ਅਤੇ ਤਸਵੀਰਾਂ ਮੌਜੂਦ ਹਨ, ਜੋ ਕਥਿਤ ਤੌਰ ‘ਤੇ ਘਟਨਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਬੂਤਾਂ ਦੇ ਆਧਾਰ ‘ਤੇ ਮਾਮਲੇ ਵਿੱਚ ਧਾਰਮਿਕ ਬੇਅਦਬੀ ਨਾਲ ਸਬੰਧਤ ਸਖ਼ਤ ਧਾਰਾਵਾਂ ਸ਼ਾਮਲ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਕੀਲ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ ਅਤੇ ਉਹ ਕਾਨੂੰਨੀ ਪ੍ਰਕਿਰਿਆ ਰਾਹੀਂ ਮਾਮਲੇ ਨੂੰ ਅੱਗੇ ਵਧਾਉਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments