ਵਾਸ਼ਿੰਗਟਨ, 24 ਅਕਤੂਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਭਾਰਤ ਵਿੱਚ ਕਈ ਸੰਗੀਨ ਅਪਰਾਧਾਂ ਵਿੱਚ ਲੋੜੀਂਦੇ ਖ਼ਤਰਨਾਕ ਗੈਂਗਸਟਰ ਹਿਮਾਂਸ਼ੂ ਭਾਊ (Himanshu Bhau) ਅਤੇ ਨੀਰਜ ਫਰੀਦਪੁਰੀਆ (Neeraj Faridpuria) ਨੂੰ ਅਮਰੀਕਾ ਦੀਆਂ ਸੁਰੱਖਿਆ ਏਜੰਸੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੋਵਾਂ ਗੈਂਗਸਟਰਾਂ ਖ਼ਿਲਾਫ਼ ਹਰਿਆਣਾ, ਦਿੱਲੀ, ਪੰਜਾਬ ਅਤੇ ਹੋਰ ਸੂਬਿਆਂ ਵਿੱਚ 30 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਸੂਤਰਾਂ ਅਨੁਸਾਰ ਅਮਰੀਕੀ ਏਜੰਸੀਆਂ ਵੱਲੋਂ ਜਲਦ ਹੀ ਦੋਵਾਂ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੇ ਹਵਾਲੇ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਵੇਗਾ।






