Homeਪੰਜਾਬਮੋਗਾ ਪੁਲਿਸ ਦੀ ਵੱਡੀ ਕਾਰਵਾਈ: 12 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਮੋਗਾ ਪੁਲਿਸ ਦੀ ਵੱਡੀ ਕਾਰਵਾਈ: 12 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

CIA Staff Moga arrests three alleged drug smugglers and seizes 12 kg of heroin near Ajitwal.

ਮੋਗਾ, 28 ਸਤੰਬਰ 2026 (ਲਛਮਣ ਜੀਤ ਸਿੰਘ ਪੁਰਬਾ ) : ਸੀਆਈਏ ਸਟਾਫ਼ ਮੋਗਾ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਇੱਕ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਅਜੀਤਵਾਲ ਦੀ ਦਾਣਾ ਮੰਡੀ ਨੇੜੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸੋਲਵ ਸਿੰਘ ਅਤੇ ਬਲਜਿੰਦਰ ਸਿੰਘ, ਵਾਸੀ ਜ਼ਿਲ੍ਹਾ ਫਾਜ਼ਿਲਕਾ, ਅਤੇ ਮਨਪ੍ਰੀਤ ਸਿੰਘ, ਵਾਸੀ ਜ਼ਿਲ੍ਹਾ ਮੋਗਾ ਵਜੋਂ ਦੱਸੀ ਗਈ ਹੈ। ਜਾਣਕਾਰੀ ਦਿੰਦਿਆਂ ਐਸਪੀ (ਡੀ) ਅਜੇ ਰਾਜ ਸਿੰਘ ਨੇ ਦੱਸਿਆ ਕਿ ਐਸਐਸਪੀ ਮੋਗਾ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੁਲਿਸ ਟੀਮ ਨੇ ਸੂਚਨਾ ਮਿਲਣ ’ਤੇ ਕਾਰਵਾਈ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ।

ਪੁਲਿਸ ਨੇ ਦੱਸਿਆ ਕਿ ਸੋਲਵ ਸਿੰਘ ਅਤੇ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ-ਇੱਕ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਖ਼ਿਲਾਫ਼ ਕਤਲ ਅਤੇ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹੋਣ ਦੀ ਗੱਲ ਪੁਲਿਸ ਵੱਲੋਂ ਕਹੀ ਗਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੈਰੋਇਨ ਦੀ ਸਪਲਾਈ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments