Home Video ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਨੰਬਰ ਕਾਰ ‘ਚੋਂ 492 ਬੋਤਲਾਂ ਚੰਡੀਗੜ੍ਹ...

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਨੰਬਰ ਕਾਰ ‘ਚੋਂ 492 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ

Urban Estate Police seize 492 bottles of Chandigarh liquor from a Delhi-registered car; accused booked under the Excise Act

0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਰਬਨ ਅਸਟੇਟ ਥਾਣੇ ਦੀ ਕਾਰਵਾਈ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ

ਪਟਿਆਲਾ: 8 ਜੁਲਾਈ 2026 (ਬਲਜੀਤ ਸਰਨਾ): ਪੰਜਾਬ ਸਰਕਾਰ ਅਤੇ ਪਟਿਆਲਾ ਪੁਲਿਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਅਰਬਨ ਅਸਟੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਲਗਾਏ ਗਏ ਨਾਕੇ ਦੌਰਾਨ ਪੁਲਿਸ ਨੇ ਦਿੱਲੀ ਨੰਬਰ ਦੀ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ 492 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਦੇ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਕਾਰ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਲਿਆਂਦੀ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਦਿੱਲੀ ਨੰਬਰ DL4CH5621 ਕਾਰ ਨੂੰ ਰੋਕਿਆ ਗਿਆ ਅਤੇ ਚੈਕਿੰਗ ਦੌਰਾਨ ਉਸ ਵਿੱਚੋਂ 492 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਈ।

ਪੁਲਿਸ ਨੇ ਕਾਰ ਚਾਲਕ ਦੀ ਪਛਾਣ ਵਿਸ਼ਾਲ ਸਿੰਘ ਪੁੱਤਰ ਦਲੀਪ ਸਿੰਘ, ਵਾਸੀ ਪਿੰਡ ਜਾਲਾ, ਥਾਣਾ ਪਸਿਆਣਾ ਵਜੋਂ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਸ ਗੈਰ-ਕਾਨੂੰਨੀ ਸ਼ਰਾਬ ਦੇ ਨੈੱਟਵਰਕ ਅਤੇ ਹੋਰ ਸੰਭਾਵਿਤ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।

ਪਟਿਆਲਾ ਪੁਲਿਸ ਨੇ ਕਿਹਾ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ।

Exit mobile version