Homeਹਰਿਆਣਾਹਰਿਆਣਾ ਬਿਜਲੀ ਖੇਤਰ ਨੂੰ ਵੱਡਾ ਨੁਕਸਾਨ, HERC ਮੁਖੀ ਨੰਦਲਾਲ ਸ਼ਰਮਾ ਦਾ ਦਿਹਾਂਤ

ਹਰਿਆਣਾ ਬਿਜਲੀ ਖੇਤਰ ਨੂੰ ਵੱਡਾ ਨੁਕਸਾਨ, HERC ਮੁਖੀ ਨੰਦਲਾਲ ਸ਼ਰਮਾ ਦਾ ਦਿਹਾਂਤ

ਚੰਡੀਗੜ੍ਹ, 23 ਜੁਲਾਈ, 2026 (ਸੰਜੀਵ ਸ਼ਰਮਾ ): ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਦੇ ਚੇਅਰਮੈਨ ਨੰਦਲਾਲ ਸ਼ਰਮਾ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਜਾਣਕਾਰੀ ਅਨੁਸਾਰ, 19 ਜੁਲਾਈ ਨੂੰ ਉਨ੍ਹਾਂ ਨੂੰ ਅਚਾਨਕ ਬ੍ਰੇਨ ਹੈਮਰੇਜ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਲਗਾਤਾਰ ਇਲਾਜ ਕੀਤਾ ਗਿਆ, ਪਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਆ ਸਕਿਆ ਅਤੇ 23 ਜੁਲਾਈ ਦੀ ਸਵੇਰ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਨੰਦਲਾਲ ਸ਼ਰਮਾ ਨੂੰ ਫਰਵਰੀ 2024 ਵਿੱਚ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਿਜਲੀ ਖੇਤਰ ਨਾਲ ਜੁੜੀਆਂ ਨੀਤੀਆਂ ਅਤੇ ਨਿਯਮਕ ਪ੍ਰਕਿਰਿਆਵਾਂ ਨੂੰ ਮਜ਼ਬੂਤ ਬਣਾਉਣ ਲਈ ਕਈ ਮਹੱਤਵਪੂਰਨ ਫ਼ੈਸਲਿਆਂ ਵਿੱਚ ਭੂਮਿਕਾ ਨਿਭਾਈ।

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪ੍ਰਸ਼ਾਸਨਿਕ ਅਤੇ ਬਿਜਲੀ ਖੇਤਰ ਵਿੱਚ ਸੋਗ ਦੀ ਲਹਿਰ ਹੈ। ਵੱਖ-ਵੱਖ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments