ਚੰਡੀਗੜ੍ਹ, 23 ਅਕਤੂਬਰ 2026 (ਛਤਰਪਾਲ ਸਿੰਘ): ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੇ ਇੱਕ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 6 ਸੀਨੀਅਰ ਆਈ.ਪੀ.ਐਸ. (IPS) ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਵਿਸ਼ੇਸ਼ ਸ਼ਕਤੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੇਂ ਹੁਕਮਾਂ ਅਨੁਸਾਰ, ਇਹ ਅਧਿਕਾਰੀ ਨਸ਼ਾ ਤਸਕਰੀ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਨੂੰ NDPS ਐਕਟ ਦੇ ਨਿਯਮਾਂ ਤਹਿਤ ਬਿਨਾਂ ਜ਼ਮਾਨਤ ਤੋਂ 3 ਮਹੀਨਿਆਂ ਤੱਕ ਹਿਰਾਸਤ (ਨਜ਼ਰਬੰਦ) ਵਿੱਚ ਰੱਖ ਸਕਣਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਸਖ਼ਤ ਕਦਮ ਨਾਲ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਵਿੱਚ ਵੱਡੀ ਮਦਦ ਮਿਲੇਗੀ।
