Homeਪੰਜਾਬਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 10.80 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 10.80 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

Amritsar Rural Police Seize 10.80 Kg Heroin and Weapon, One Arrested

ਅੰਮ੍ਰਿਤਸਰ, 25 ਅਗਸਤ, 2026 (ਰਾਜੇਸ਼ ਕੁਮਾਰ) : ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਲੋਪੋਕੇ ਦੇ ਇਲਾਕੇ ਵਿੱਚ ਵੱਡੀ ਕਾਰਵਾਈ ਕਰਦਿਆਂ 10 ਕਿਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਪੁਲਿਸ ਨੂੰ 30 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ ਵੀ ਮਿਲੇ। ਪੁਲਿਸ ਮੁਤਾਬਕ ਇਸ ਕਾਰਵਾਈ ਦੇ ਸਬੰਧ ਵਿੱਚ ਸਾਜਨ ਅਰੋੜਾ ਵਾਸੀ ਭੀਲੋਵਾਲ, ਵਿਜੇਪਾਲ ਸਿੰਘ ਵਾਸੀ ਸਰਾਏ ਅਮਾਨਤ ਖਾਂ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਗੰਡੀਵਿੰਡ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਜਸ਼ਨਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਦਾਅਵਾ ਹੈ ਕਿ ਸਰਹੱਦ ਪਾਰੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਈ ਜਾਂਦੀ ਹੈਰੋਇਨ ਦੀ ਖੇਪ ਨੂੰ ਅੱਗੇ ਪੰਜਾਬ ਵਿੱਚ ਸਪਲਾਈ ਕੀਤਾ ਜਾਂਦਾ ਸੀ। ਹੁਣ ਪੁਲਿਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੂਬੇ ਵਿੱਚ ਫੈਲੀ ਸਪਲਾਈ ਚੇਨ ਦੀ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments