Homeਪੰਜਾਬਫਾਜ਼ਿਲਕਾ ਵਿੱਚ NCB ਦੀ ਵੱਡੀ ਕਾਰਵਾਈ, 1.538 ਕਿਲੋ ਸ਼ੱਕੀ ਹੈਰੋਇਨ, ਗਲੌਕ ਪਿਸਤੌਲ...

ਫਾਜ਼ਿਲਕਾ ਵਿੱਚ NCB ਦੀ ਵੱਡੀ ਕਾਰਵਾਈ, 1.538 ਕਿਲੋ ਸ਼ੱਕੀ ਹੈਰੋਇਨ, ਗਲੌਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ; ਤਿੰਨ ਕਾਬੂ

NCB Recovers 1.538 kg of Suspected Heroin, a Glock Pistol and Three Live Rounds in Fazilka; Three Apprehended as Investigation Traces a Jail-Based Handler.

ਚੰਡੀਗੜ੍ਹ, 20 ਅਕਤੂਬਰ (ਗੁਰਮੀਤ ਸਿੰਘ ਤੁੰਗ): ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀਆਂ ਟੀਮਾਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਾਂਝਾ ਆਪ੍ਰੇਸ਼ਨ ਚਲਾਇਆ। 17 ਅਕਤੂਬਰ ਨੂੰ ਬਨਵਾਲਾ ਸਥਿਤ ਛਾਬੜਾ ਰਿਜ਼ੋਰਟ ਨੇੜੇ ਕੀਤੀ ਗਈ ਇਸ ਕਾਰਵਾਈ ਦੌਰਾਨ 1.538 ਕਿਲੋ ਸ਼ੱਕੀ ਹੈਰੋਇਨ, ਇੱਕ ਗਲੌਕ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। NCB ਮੁਤਾਬਕ ਫੜੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਛਾਉਣੀ ਦੇ ਰਹਿਣ ਵਾਲੇ 20 ਸਾਲਾ ਜਸਵਿੰਦਰ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਪਵਨਦੀਪ ਸਿੰਘ ਅਤੇ ਫਿਰੋਜ਼ਪੁਰ ਛਾਉਣੀ ਦੇ ਇੱਕ ਨਾਬਾਲਗ ਵਜੋਂ ਹੋਈ ਹੈ। ਇਸ ਮਾਮਲੇ ਵਿੱਚ 17 ਅਕਤੂਬਰ 2026 ਨੂੰ ਕੇਸ ਨੰਬਰ 28/2026 ਦਰਜ ਕੀਤਾ ਗਿਆ ਹੈ। ਮਾਮਲਾ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ, 1985 ਦੀਆਂ ਧਾਰਾਵਾਂ 8, 21, 29 ਅਤੇ 60 ਤਹਿਤ ਦਰਜ ਕੀਤਾ ਗਿਆ ਹੈ।ਮੁੱਢਲੀ ਜਾਂਚ ਦੌਰਾਨ ਜਾਂਚ ਏਜੰਸੀ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਦੇ ਕਥਿਤ ਮੁੱਖ ਹੈਂਡਲਰ ਦੀ ਪਛਾਣ ਕੀਤੀ ਹੈ, ਜੋ ਇਸ ਸਮੇਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੰਦ ਦੱਸਿਆ ਗਿਆ ਹੈ। NCB ਵੱਲੋਂ ਹੁਣ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਇਸ ਨੂੰ ਪ੍ਰਾਪਤ ਕਰਨ ਵਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਜਾਂਚ ਹਾਲੇ ਜਾਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments