Home ਪੰਜਾਬ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ, ਪੁਲਿਸ ਨੇ 6.72 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ...

ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ, ਪੁਲਿਸ ਨੇ 6.72 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ

0

ਅੰਮ੍ਰਿਤਸਰ: 23 ਜੁਲਾਈ, 2026 (ਅਨਿਲ ਕੁਮਾਰ ਭਾਰਤੀ): ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅਜਨਾਲਾ ਇਲਾਕੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 6.72 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਨਸ਼ੀਲੀ ਸਮੱਗਰੀ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ, ਜੋ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬਚੀਵਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਅਜਨਾਲਾ ਵਿੱਚ ਬੀਐਸਐਫ ਕੈਂਪਸ ਦੇ ਸਾਹਮਣੇ ਸਿੰਬਾ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।

ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਟੀਮ ਨੇ ਉਕਤ ਮਕਾਨ ਵਿੱਚ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਉਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਅਤੇ ਨੈੱਟਵਰਕ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version