Homeਪੰਜਾਬਪੰਜਾਬ ਦੇ 19 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, ਬਕਾਇਆ...

ਪੰਜਾਬ ਦੇ 19 ਲੱਖ ਤੋਂ ਵੱਧ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, ਬਕਾਇਆ ਬਿੱਲਾਂ ਲਈ OTS ਸਕੀਮ ਨੂੰ ਮਿਲੀ ਮਨਜ਼ੂਰੀ

ਪੰਜਾਬ:8ਜੁਲਾਈ (ਛਤਰਪਾਲ ਸਿੰਘ):ਪੰਜਾਬ ਵਿੱਚ ਬਕਾਇਆ ਬਿਜਲੀ ਬਿੱਲਾਂ ਦੀ ਅਦਾਇਗੀ ਨੂੰ ਲੈ ਕੇ ਪਰੇਸ਼ਾਨ ਕਰੀਬ 19.34 ਲੱਖ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ (PSERC) ਨੇ ਵਨ-ਟਾਈਮ ਸੈਟਲਮੈਂਟ (OTS) ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਕੀਮ ਤਹਿਤ ਲੰਬੇ ਸਮੇਂ ਤੋਂ ਬਕਾਇਆ ਪਏ ਬਿਜਲੀ ਬਿੱਲਾਂ ਦਾ ਨਿਪਟਾਰਾ ਹੁਣ ਸਿਰਫ਼ 6 ਫੀਸਦੀ ਸਾਲਾਨਾ ਸਧਾਰਨ ਵਿਆਜ ਦਰ ‘ਤੇ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਪੂਰੀ ਰਕਮ ਇੱਕੋ ਵਾਰ ਜਮ੍ਹਾਂ ਕਰਵਾਉਣ ਦੀ ਸ਼ਰਤ ਵੀ ਖਤਮ ਕਰ ਦਿੱਤੀ ਗਈ ਹੈ। ਖਪਤਕਾਰ ਹੁਣ ਕੁੱਲ ਬਕਾਇਆ ਰਕਮ ਦਾ 25 ਫੀਸਦੀ ਹਿੱਸਾ ਜਮ੍ਹਾਂ ਕਰਵਾ ਕੇ ਬਾਕੀ ਰਕਮ ਛੇ ਮਹੀਨਿਆਂ ਦੀਆਂ ਕਿਸ਼ਤਾਂ ਵਿੱਚ ਅਦਾ ਕਰ ਸਕਣਗੇ।

ਰੈਗੂਲੇਟਰੀ ਕਮਿਸ਼ਨ ਦੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਮਿਸ਼ਨ ਦੇ ਮੈਂਬਰ ਰਵਿੰਦਰ ਸਿੰਘ ਸੈਣੀ ਨੇ ਦੈਨਿਕ ਜਾਗਰਣ ਨੂੰ ਦੱਸਿਆ ਕਿ ਇਸ ਫੈਸਲੇ ਨਾਲ ਪਾਵਰਕੌਮ ਅਤੇ ਖਪਤਕਾਰਾਂ ਦੋਵਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਜਿੱਥੇ ਪਾਵਰਕੌਮ ਦੇ ਬਕਾਇਆ ਬਿੱਲਾਂ ਦੀ ਵਸੂਲੀ ਹੋ ਸਕੇਗੀ, ਉੱਥੇ ਹੀ ਵੱਖ-ਵੱਖ ਕਾਰਨਾਂ ਕਰਕੇ ਬਿੱਲ ਨਾ ਭਰਨ ਵਾਲੇ ਖਪਤਕਾਰ ਵੀ ਹੁਣ ਆਸਾਨੀ ਨਾਲ ਆਪਣਾ ਬਕਾਇਆ ਚੁਕਾ ਸਕਣਗੇ। ਇਸ ਨਾਲ ਉਨ੍ਹਾਂ ਦੀ ਬਿਜਲੀ ਸਪਲਾਈ ਵੀ ਨਿਰਵਿਘਨ ਜਾਰੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments