Homeਪਟਿਆਲਾ ਅਪਡੇਟਏਕਤਾ ਵਿਹਾਰ 'ਚ 'ਆਪ' ਨੂੰ ਵੱਡਾ ਝਟਕਾ: ਪ੍ਰਮੁੱਖ ਆਗੂਆਂ ਨੇ ਸਾਥੀਆਂ ਸਮੇਤ...

ਏਕਤਾ ਵਿਹਾਰ ‘ਚ ‘ਆਪ’ ਨੂੰ ਵੱਡਾ ਝਟਕਾ: ਪ੍ਰਮੁੱਖ ਆਗੂਆਂ ਨੇ ਸਾਥੀਆਂ ਸਮੇਤ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਫੜਿਆ ਕਾਂਗਰਸ ਦਾ ਪੱਲਾ

Key AAP Leaders from Ekta Vihar Join Congress Along with Their Supporters Under Mohit Mohindra’s Leadership.

ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਏ ਸ਼ਾਮਲ; ਪਾਰਟੀ ‘ਚ ਮਿਲੇਗਾ ਪੂਰਾ ਮਾਣ-ਸਨਮਾਨ: ਮੋਹਿਤ ਮੋਹਿੰਦਰਾ
ਪਟਿਆਲਾ, 17 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਇਲਾਕਾ ਏਕਤਾ ਵਿਹਾਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਕਈ ਪ੍ਰਮੁੱਖ ਆਗੂ ਅਤੇ ਸਰਗਰਮ ਵਰਕਰ ‘ਆਪ’ ਨੂੰ ਅਲਵਿਦਾ ਆਖ ਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕਮਲ ਠਾਕੁਰ (ਮੁੱਖ), ਸੋਨਾ ਠਾਕੁਰ, ਵਿਜੇ ਗਰਗ, ਮਨਿੰਦਰ ਸਿੰਘ, ਚੰਡੋਕ ਸਾਹਿਬ, ਸੂਰੀ ਸਾਹਿਬ, ਰਵਨੀਤ ਕੌਰ, ਕਮਲ ਕੌਰ ਅਤੇ ਗੁਰਜਪ ਸਿੰਘ ਸਮੇਤ ਕਈ ਸਾਥੀਆਂ ਨੇ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਦਾਅਵਿਆਂ ਅਤੇ ਲੋਕ-ਵਿਰੋਧੀ ਫ਼ੈਸਲਿਆਂ ਤੋਂ ਤੰਗ ਆ ਕੇ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਦਾ ਕਾਂਗਰਸ ਪ੍ਰਤੀ ਵਧਦਾ ਵਿਸ਼ਵਾਸ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ। ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਸਨ ਅਤੇ ਕਾਂਗਰਸ ਪਾਰਟੀ ਦੀ ਵਿਕਾਸ ਪੱਖੀ ਸੋਚ ਤੇ ਲੋਕ-ਹਿੱਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਏਕਤਾ ਵਿਹਾਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments