Homeਪੰਜਾਬਲਹਿਰਾਗਾਗਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ;ਸਾਬਕਾ ਸਰਪੰਚ ਰਾਜਿੰਦਰ ਸਿੰਘ ਵੱਡੀ ਗਿਣਤੀ...

ਲਹਿਰਾਗਾਗਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ;ਸਾਬਕਾ ਸਰਪੰਚ ਰਾਜਿੰਦਰ ਸਿੰਘ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Congress Faces Setback in Lehragaga as Former Sarpanch Joins AAP

ਲਹਿਰਾਗਾਗਾ/ਸੰਗਰੂਰ 6 ਸਤੰਬਰ, 2026 (ਹਰਸ਼ਪ੍ਰੀਤ ਕੌਰ)  : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ। ਪਿੰਡ ਪੱਧਰ ’ਤੇ ਹੋਈ ਇਸ ਵੱਡੀ ਸਿਆਸੀ ਹਲਚਲ ਨਾਲ ‘ਆਪ’ ਨੂੰ ਨਵਾਂ ਹੁਲਾਰਾ ਮਿਲਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ। ਲੋਕ ਹੁਣ ਸਿਰਫ਼ ਨਾਅਰਿਆਂ ਦੀ ਗੂੰਜ ਨਹੀਂ, ਸਗੋਂ ਆਪਣੀ ਜ਼ਿੰਦਗੀ ਵਿੱਚ ਸਰਕਾਰੀ ਫ਼ੈਸਲਿਆਂ ਨਾਲ ਲੋਕ ਭਲਾਈ ਸਕੀਮਾਂ ਦੀ ਸਾਰਥਕ ਛਾਪ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਆਸਤ ਨੂੰ ਰਵਾਇਤੀ ਦਾਅ-ਪੇਚਾਂ ਤੋਂ ਕੱਢ ਕੇ ਲੋਕਾਂ ਦੀਆਂ ਰੋਜ਼ਮਰ੍ਹਾ ਲੋੜਾਂ ਅਤੇ ਵਿਕਾਸ ਨਾਲ ਜੋੜਿਆ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ‘ਆਪ’ ਨਾਲ ਜੁੜ ਰਹੇ ਲੋਕਾਂ ਦਾ ਵਧਦਾ ਕਾਫ਼ਲਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਵਾਅਦਿਆਂ ਨਾਲੋਂ ਕੰਮ ਦੀ ਭਾਸ਼ਾ ਨੂੰ ਵੱਧ ਮਹੱਤਵ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਕਾਸ ਦੀ ਪਹੁੰਚ ਪਿੰਡ ਦੀ ਆਖ਼ਰੀ ਗਲੀ ਅਤੇ ਲੋਕ-ਭਲਾਈ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪੁੱਜੇ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਨ ’ਤੇ ਜੀ ਆਇਆਂ ਆਖਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਮਕਰੋੜ ਸਾਹਿਬ ਸਮੇਤ ਸਮੁੱਚੇ ਲਹਿਰਾਗਾਗਾ ਹਲਕੇ ਵਿੱਚ ਪਾਰਟੀ ਦੀ ਜਨਤਕ ਸਾਂਝ ਅਤੇ ਜਥੇਬੰਦਕ ਸਮਰੱਥਾ ਨੂੰ ਨਵਾਂ ਵਿਸਥਾਰ ਮਿਲੇਗਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments