Home ਪੰਜਾਬ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ! ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਭੁਪਿੰਦਰ...

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ! ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਭੁਪਿੰਦਰ ਸਿੰਘ ਢਿੱਲੋਂ ਭਾਜਪਾ ’ਚ ਸ਼ਾਮਲ

Parkash Singh Badal’s close associate Bhupinder Singh Dhillon joins the BJP, marking a significant political development in Punjab.

0

ਚੰਡੀਗੜ੍ਹ, 15 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ 25 ਸਾਲ ਤੱਕ ਉਨ੍ਹਾਂ ਦੇ ਸਿਆਸੀ ਸਕੱਤਰ ਰਹੇ ਮੇਜਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਪੁੱਤਰ ਅਤੇ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਅਮਰਵੀਰ ਸਿੰਘ ਬਾਦਲ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ।

ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਦੋਵਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਭਾਜਪਾ ਨੇ ਇਸ ਕਦਮ ਨੂੰ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਦੱਸਿਆ ਹੈ। ਇਹ ਘਟਨਾਕ੍ਰਮ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਇਆ ਹੈ ਅਤੇ ਇਸ ਨੂੰ ਅਕਾਲੀ ਦਲ ਦੇ ਰਵਾਇਤੀ ਸਿਆਸੀ ਪ੍ਰਭਾਵ ਵਾਲੇ ਵਰਗ ਤੱਕ ਭਾਜਪਾ ਦੀ ਪਹੁੰਚ ਵਧਾਉਣ ਦੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Exit mobile version