Home ਸੰਸਾਰ ਨਿਊ ਜਰਸੀ ICE ਸੈਂਟਰ ਵਿੱਚ ਹਿਰਾਸਤ ਦੌਰਾਨ ਵਿਅਕਤੀ ਦੀ ਮੌਤ

ਨਿਊ ਜਰਸੀ ICE ਸੈਂਟਰ ਵਿੱਚ ਹਿਰਾਸਤ ਦੌਰਾਨ ਵਿਅਕਤੀ ਦੀ ਮੌਤ

A Guatemalan detainee dies in ICE custody in New Jersey, with advocates raising concerns over medical care and detention conditions.

0

ਨਿਊ ਜਰਸੀ, 18 ਅਗਸਤ 2026 (ਹਰਸ਼ਪ੍ਰੀਤ ਕੌਰ) : ਅਮਰੀਕਾ ਦੇ ਨਿਊ ਜਰਸੀ ਸਥਿਤ ਇਮੀਗ੍ਰੇਸ਼ਨ ਡਿਟੈਂਸ਼ਨ ਸੈਂਟਰ ਵਿੱਚ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਦੀ ਹਿਰਾਸਤ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਦਾਅਵਾ ਜਸਪ੍ਰੀਤ ਸਿੰਘ ਐਟਾਰਨੀ ਵੱਲੋਂ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਵਿੱਚ ਕੀਤਾ ਗਿਆ ਹੈ। ਐਟਾਰਨੀ ਮੁਤਾਬਕ ਮ੍ਰਿਤਕ ਵਿਅਕਤੀ ਗੁਆਟੇਮਾਲਾ ਦਾ ਰਹਿਣ ਵਾਲਾ ਸੀ ਅਤੇ ਪਹਿਲਾਂ ਤੋਂ ਹੀ ਇੱਕ ਮੈਡੀਕਲ ਸਮੱਸਿਆ ਤੋਂ ਪੀੜਤ ਸੀ। ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਜਸਪ੍ਰੀਤ ਸਿੰਘ ਐਟਾਰਨੀ ਨੇ ਦਾਅਵਾ ਕੀਤਾ ਕਿ ਇਹ ਇਸ ਡਿਟੈਂਸ਼ਨ ਸੈਂਟਰ ਵਿੱਚ ਹਿਰਾਸਤ ਦੌਰਾਨ ਹੋਈ ਤੀਜੀ ਮੌਤ ਹੈ। ਉਨ੍ਹਾਂ ਨੇ ਡਿਟੈਂਸ਼ਨ ਸੈਂਟਰਾਂ ਵਿੱਚ ਮੈਡੀਕਲ ਅਤੇ ਹੋਰ ਮਨੁੱਖੀ ਲੋੜਾਂ ਨਾਲ ਸਬੰਧਤ ਸਹੂਲਤਾਂ ਨੂੰ ਲੈ ਕੇ ਵੀ ਸਵਾਲ ਉਠਾਏ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਸਹੂਲਤਾਂ ਦੀ ਘਾਟ ਨੂੰ ਲੈ ਕੇ ਪਹਿਲਾਂ ਵੀ ਵਿਵਾਦ ਰਹੇ ਹਨ। ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਕਥਿਤ ਤੌਰ ’ਤੇ ਦੋਸ਼ ਲਗਾਇਆ ਗਿਆ ਹੈ ਕਿ ਮ੍ਰਿਤਕ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਹਾਲਤ ਗੰਭੀਰ ਹੋਈ। ਹਾਲਾਂਕਿ, ਐਟਾਰਨੀ ਮੁਤਾਬਕ ਸਰਕਾਰ ਵੱਲੋਂ ਇਸ ਮੌਤ ਲਈ ਆਪਣੀ ਜ਼ਿੰਮੇਵਾਰੀ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਿਟੈਂਸ਼ਨ ਸੈਂਟਰਾਂ ਵਿੱਚ ਸਹੂਲਤਾਂ ਦੀ ਕਮੀ ਦਾ ਮੁੱਦਾ ਅਦਾਲਤਾਂ ਵਿੱਚ ਵੀ ਉਠਾਇਆ ਜਾ ਚੁੱਕਾ ਹੈ। ਮਾਮਲੇ ਵਿੱਚ ਮੌਤ ਦੇ ਅਸਲ ਕਾਰਨ ਅਤੇ ਡਿਟੈਂਸ਼ਨ ਸੈਂਟਰ ਵਿੱਚ ਮਿਲੀ ਮੈਡੀਕਲ ਸਹਾਇਤਾ ਸਬੰਧੀ ਹੋਰ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

 

Exit mobile version