Home ਹਰਿਆਣਾ ਯਮੁਨਾਨਗਰ ‘ਚ 11 ਅਗਸਤ ਤੱਕ ਮੰਡੀ ਬੰਦ

ਯਮੁਨਾਨਗਰ ‘ਚ 11 ਅਗਸਤ ਤੱਕ ਮੰਡੀ ਬੰਦ

0

ਯਮੁਨਾਨਗਰ, 29 ਜੁਲਾਈ, 2026 (ਸੰਜੀਵ ਸ਼ਰਮਾ) : ਸਾਵਣ ਮਹੀਨੇ ਅਤੇ ਕਾਂਵੜ ਯਾਤਰਾ ਦੇ ਮੱਦੇਨਜ਼ਰ ਯਮੁਨਾਨਗਰ ਦੀਆਂ ਲੱਕੜ ਮੰਡੀਆਂ 11 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਕਾਰਨ ਇਲਾਕੇ ਦੀਆਂ ਕਰੀਬ 350 ਪਲਾਈਵੁੱਡ ਅਤੇ ਲੱਕੜ ਅਧਾਰਿਤ ਫੈਕਟਰੀਆਂ ਨੂੰ ਕੱਚੇ ਮਾਲ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਮੰਡੀਆਂ ਬੰਦ ਰਹਿਣ ਨਾਲ ਉਤਪਾਦਨ ਅਤੇ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।

ਦੂਜੇ ਪਾਸੇ, ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਰੇਲਵੇ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਯਾਤਰਾ ਦੌਰਾਨ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

Exit mobile version