ਚੰਡੀਗੜ੍ਹ, 25 ਅਗਸਤ, 2026 (ਰਾਜੇਸ਼ ਕੁਮਾਰ) : ਨੌਜਵਾਨਾਂ ਅਤੇ ਖਾਸ ਕਰਕੇ ਜਨਰੇਸ਼ਨ-ਜ਼ੈੱਡ (Gen-Z) ਤੱਕ ਸਰਕਾਰ ਦੀਆਂ ਨੀਤੀਆਂ ਅਤੇ ਉਪਲਬਧੀਆਂ ਪਹੁੰਚਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 1000 ਤੋਂ ਵੱਧ ਸੋਸ਼ਲ ਮੀਡੀਆ ਇੰਫਲੂਐਂਸਰਾਂ ਦਾ ਵਿਸ਼ੇਸ਼ ਕਨਕਲੇਵ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਰਿਪੋਰਟ ਮੁਤਾਬਕ ਇਸ ਸਮਾਗਮ ’ਤੇ ਪੰਜਾਬ ਸਰਕਾਰ ਵੱਲੋਂ ਲਗਭਗ 3 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਯੋਜਨਾ ਹੈ। ਕਨਕਲੇਵ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਟਾਲਾਂ ਵਿੱਚ ਸਿੱਖਿਆ, ਸਿਹਤ ਅਤੇ ਸਰਕਾਰ ਦੀਆਂ ਮੁੱਖ ਯੋਜਨਾਵਾਂ ਨਾਲ ਸਬੰਧਤ ਉਪਲਬਧੀਆਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ। ਇਹ ਕਨਕਲੇਵ ਪਹਿਲਾਂ 31 ਅਗਸਤ ਨੂੰ ਕਰਵਾਉਣ ਦੀ ਯੋਜਨਾ ਸੀ, ਪਰ ਖਰਾਬ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਇਸ ਦੀ ਤਾਰੀਖ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ। ਨਵੀਂ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।







