ਪਟਿਆਲਾ,1 ਸਤੰਬਰ, 2026 (ਜਗਪ੍ਰੀਤ ਮਹਾਜਨ/ਅਮਰਜੀਤ ਸਿੰਘ ਸਰਤਾਜ ) : ਅਦਿੱਤਿਆ ਬੈਡਮਿੰਟਨ ਅਕੈਡਮੀ ਵਿੱਚ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ।ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਸ਼ਾਨਦਾਰ ਖੇਡ ਮੈਦਾਨ ਤਿਆਰ ਕੀਤੇ ਗਏ ਹਨ| ਇਸ ਦੌਰਾਨ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਸ਼ੈਲੀ ਨੇ ਕਿਹਾ ਕਿ ਇਹ ਬੈਡਮਿੰਟਨ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋ ਕੇ 2 ਸਤੰਬਰ ਤੱਕ ਚੱਲੇਗਾ। ਟੂਰਨਾਮੈਂਟ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਅੱਜ ਵਿਧਾਇਕ ਪੰਡੋਰੀ ਨੇ ਖਿਡਾਰੀਆਂ ਨਾਲ ਖੁਦ ਗਰਾਊਂਡ ਵਿੱਚ ਖੇਡ ਕੇ ਬੱਚਿਆਂ ਦਾ ਹੌਸਲਾ ਵਧਾਇਆ, ਜੋ ਨੌਜਵਾਨਾਂ ਲਈ ਇੱਕ ਵੱਡਾ ਪ੍ਰੇਰਣਾਦਾਇਕ ਸੁਨੇਹਾ ਹੈ। ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਲਈ ਹਮੇਸ਼ਾ ਖੜ੍ਹੇ ਰਹਿਣ ਵਾਲੇ ਆਗੂ ਹਨ।ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸ਼ਲਾਘਾ ਕਰਦਿਆਂ ਸ਼ੈਲੀ ਨੇ ਕਿਹਾ ਕਿ ਉਹ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ। ਖਾਸ ਕਰਕੇ ਰੈਸਲੰਗ ਅਤੇ ਪੈਰਾ-ਖਿਡਾਰੀਆਂ ਦੀ ਡਾਇਟ ਅਤੇ ਹੋਰ ਲੋੜਾਂ ਦਾ ਵੀ ਧਿਆਨ ਰੱਖਦੇ ਹਨ। ਇਸ ਮੌਕੇ ਤੇ ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਦਵਿੰਦਰ ਵਿਦੇਸ਼ਾਂ ਡਾਇਰੈਕਟਰ ਪੰਜਾਬ ਵਾਟਰ ਸਪਲਾਈ, ਯਾਦਵਿੰਦਰ ਸਿੰਘ, ਰਣਜੀਤ ਸਿੰਘ ਡਾਇਰੈਕਟਰ ਆਫ ਗਰੈਪਲੰਗ ਕਮੇਟੀ ਪੰਜਾਬ, ਸਤਨਾਮ ਸਿੰਘ ਸੱਤਾ ਐਮਡੀ ਅਦਿਤਿਆ ਬੈਡਮਿੰਟਨ ਚੈਂਪੀਅਨਸ ਕਲੱਬ ਤੋਂ ਇਲਾਵਾ ਖਿਡਾਰੀ ਹਾਜ਼ਰ ਸਨ।
