Homeਪਟਿਆਲਾ ਅਪਡੇਟ‘ਮਾਨ ਦੇ ਮੁਨਾਫ਼ੇ’ ਮੁਹਿੰਮ: ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਮੇਹਰਗੜ੍ਹ...

‘ਮਾਨ ਦੇ ਮੁਨਾਫ਼ੇ’ ਮੁਹਿੰਮ: ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਮੇਹਰਗੜ੍ਹ ਬੱਤੀ ਵਿੱਚ ਕੀਤੀ ਡੋਰ-ਟੂ-ਡੋਰ ਮੁਲਾਕਾਤ

ਸਨੌਰ/ਮੇਹਰਗੜ੍ਹ ਬੱਤੀ, 26 ਸਤੰਬਰ, 2026 (ਗੁਰਮੀਤ ਸਿੰਘ ਤੁੰਗ): ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਮੇਹਰਗੜ੍ਹ ਬੱਤੀ ਵਿੱਚ ਵਿਆਪਕ ਪੱਧਰ ’ਤੇ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਚਲਾਈ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਖੁਦ ਪਿੰਡ ਦੀਆਂ ਗਲੀਆਂ ਅਤੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੁਲਾਕਾਤ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਹਡਾਣਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਅਤੇ ਟੈਸਟ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਾਰੰਟੀਆਂ ਰਾਹੀਂ ਹਰੇਕ ਪਰਿਵਾਰ ਨੂੰ ਸਾਲਾਨਾ ਲਗਭਗ ₹1.82 ਲੱਖ ਦਾ ਸਿੱਧਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ₹10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡਾ ਸੁਰੱਖਿਆ ਕਵਚ ਸਾਬਤ ਹੋ ਰਿਹਾ ਹੈ।

ਇਸ ਮੌਕੇ ਪਿੰਡ ਮੇਹਰਗੜ੍ਹ ਬੱਤੀ ਦੇ ਵਸਨੀਕਾਂ ਨੇ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ’ਤੇ ਪੂਰਾ ਸੰਤੋਸ਼ ਅਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸ ਨੇ ਆਮ ਨਾਗਰਿਕਾਂ ਦੀ ਜੇਬ ’ਤੇ ਪੈਣ ਵਾਲਾ ਖਰਚ ਘਟਾ ਕੇ ਬਚਤ ਯਕੀਨੀ ਬਣਾਈ ਹੈ। ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡਟ ਕੇ ਸਮਰਥਨ ਕਰਨਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ।

ਹਡਾਣਾ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਹਰੇਕ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣਾ ਅਤੇ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਮੌਕੇ ਬਲਾਕ ਕਮੇਟੀ ਮੈਂਬਰ ਮਨਦੀਪ ਸਿੰਘ ਬੱਤੀ, ਬਲਾਕ ਕਮੇਟੀ ਮੈਂਬਰ ਗੁਰਿੰਦਰ ਅਦਾਲਤੀ ਵਾਲਾ, ਬਲਾਕ ਪ੍ਰਧਾਨ ਅਮਨ ਸ਼ਾਦੀਪੁਰ, ਪ੍ਰਿੰਸੀਪਲ ਕਰਮਜੀਤ ਸਿੰਘ, ਐਮਸੀ ਵਿਕਾਸ ਅਟਵਾਲ ਤੋਂ ਇਲਾਵਾ ਪਿੰਡ ਦੇ ਪਤਵੰਤੇ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments