ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ‘ਤੇ ਪਿੰਡ ਵਾਸੀਆਂ ਨੇ ਜਤਾਇਆ ਅਟੁੱਟ ਵਿਸ਼ਵਾਸ
ਪਿੰਡ ਵਾਸੀਆਂ ਨੇ ਸਾਲ 2027 ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ- ਰਣਜੋਧ ਸਿੰਘ ਹਡਾਣਾ
ਸਨੌਰ/ਮੇਹਰਗੜ੍ਹ ਬੱਤੀ, 27 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ਇਤਿਹਾਸਕ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਮੇਹਰਗੜ੍ਹ ਬੱਤਾ ਵਿਖੇ ਜ਼ੋਰਦਾਰ ਡੋਰ-ਟੂ-ਡੋਰ ਰਾਬਤਾ ਮੁਹਿੰਮ ਚਲਾਈ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਖ਼ੁਦ ਪਿੰਡ ਦੀਆਂ ਗਲੀਆਂ ਅਤੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁਲਾਕਾਤ ਦੌਰਾਨ ਹਡਾਣਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ ਟੈਸਟ, ਸਰਕਾਰੀ ਸਕੂਲਾਂ ‘ਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਰੰਟੀਆਂ ਨਾਲ ਹਰ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਦਾ ਸਿੱਧਾ ਮੁਨਾਫ਼ਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ 10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡੀ ਢਾਲ ਸਾਬਤ ਹੋ ਰਿਹਾ ਹੈ।

ਇਸ ਮੌਕੇ ਪਿੰਡ ਮੇਹਰਗੜ੍ਹ ਬੱਤਾ ਦੇ ਵਸਨੀਕਾਂ ਨੇ ਵੀ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ‘ਤੇ ਪੂਰਨ ਤਸੱਲੀ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਆਮ ਲੋਕਾਂ ਦੀ ਜੇਬ ਦਾ ਖ਼ਰਚਾ ਘਟਾ ਕੇ ਬੱਚਤ ਕੀਤੀ ਹੈ। ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ। ਹਡਾਣਾ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਹਰੇਕ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਬੱਤੀ, ਬਲਾਕ ਸੰਮਤੀ ਮੈਂਬਰ ਗੁਰਿੰਦਰ ਅਦਾਲਤੀ ਵਾਲਾ, ਬਲਾਕ ਪ੍ਰਧਾਨ ਅਮਨ ਸ਼ਾਦੀਪੁਰ, ਪ੍ਰਿੰਸੀਪਲ ਕਰਮਜੀਤ ਸਿੰਘ, ਐਮਸੀ ਵਿਕਾਸ ਅਟਵਾਲ, ਸਿੰਘ ਤੋਂ ਇਲਾਵਾ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।