Home ਹਰਿਆਣਾ ਦਾਜ਼ ਤੇ ਤਾਨਿਆਂ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਦਾਜ਼ ਤੇ ਤਾਨਿਆਂ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Narnaul Woman Dies by Suicide Four Months After Marriage, Family Levels Harassment Allegations.

0

ਹਰਿਆਣਾ, 3 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਨਾਰਨੌਲ ਵਿੱਚ ਇੱਕ ਨਵ-ਵਿਆਹੀ ਮਹਿਲਾ ਵੱਲੋਂ ਆਪਣੇ ਪੇਕੇ ਘਰ ਵਿੱਚ ਬਣੇ ਪਾਣੀ ਦੇ ਟੈਂਕ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦਾ ਵਿਆਹ ਕਰੀਬ ਚਾਰ ਮਹੀਨੇ ਪਹਿਲਾਂ ਹੋਇਆ ਸੀ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਲਗਾਤਾਰ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਦਾਜ਼ ਦੀ ਮੰਗ ਕਰਨ ਦੇ ਨਾਲ-ਨਾਲ ਉਸ ਨੂੰ ਦਿੱਖ ਨੂੰ ਲੈ ਕੇ ਵੀ ਤਾਨੇ ਮਾਰੇ ਜਾਂਦੇ ਸਨ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਆਹੁਤਾ ਦੀ ਅਚਾਨਕ ਮੌਤ ਨਾਲ ਪਰਿਵਾਰ ਸੋਗ ਵਿੱਚ ਹੈ, ਜਦਕਿ ਪੁਲਿਸ ਮੌਤ ਦੇ ਕਾਰਨਾਂ ਅਤੇ ਲਗਾਏ ਗਏ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

 

Exit mobile version