Home ਹਰਿਆਣਾ ਗੁਰੂਗ੍ਰਾਮ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਸਹੁਰਾ ਪਰਿਵਾਰ...

ਗੁਰੂਗ੍ਰਾਮ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਲਗਾਏ ਗੰਭੀਰ ਦੋਸ਼

Woman dies under suspicious circumstances in Gurugram; husband, mother-in-law and sister-in-law booked after family's complaint

0

ਗੁਰੂਗ੍ਰਾਮ, 05 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰ ਦਾ ਦੋਸ਼ ਹੈ ਕਿ ਮੌਤ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੀ ਮਾਂ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰ ਰਿਹਾ ਹੈ। ਕੁਝ ਹੀ ਦੇਰ ਬਾਅਦ ਪਰਿਵਾਰ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ।

ਮ੍ਰਿਤਕਾ ਦੀ ਪਛਾਣ ਖੁਸ਼ਬੂ ਵਜੋਂ ਹੋਈ ਹੈ, ਜਿਸ ਦਾ ਵਿਆਹ ਦਸੰਬਰ 2022 ਵਿੱਚ ਗੁਰੂਗ੍ਰਾਮ ਦੇ ਰਹਿਣ ਵਾਲੇ ਹਿਮਾਂਸ਼ੂ ਨਾਲ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਹੀ ਖੁਸ਼ਬੂ ਨੂੰ ਦਾਜ਼ ਲਈ ਤੰਗ-ਪਰੇਸ਼ਾਨ ਕੀਤਾ ਜਾਣ ਲੱਗ ਪਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਪਤੀ ਦੇ ਨਾਲ-ਨਾਲ ਸੱਸ ਅਤੇ ਨਣਦ ਵੀ ਉਸ ਨਾਲ ਅਕਸਰ ਮਾਰਕੁੱਟ ਕਰਦੇ ਸਨ।

ਪਰਿਵਾਰਕ ਮੈਂਬਰਾਂ ਮੁਤਾਬਕ, ਖੁਸ਼ਬੂ ਕੁਝ ਦਿਨ ਪਹਿਲਾਂ ਆਪਣੇ ਮਾਇਕੇ ਗਈ ਸੀ ਅਤੇ 2 ਅਗਸਤ ਨੂੰ ਪਤੀ ਨਾਲ ਵਾਪਸ ਗੁਰੂਗ੍ਰਾਮ ਆ ਗਈ ਸੀ। ਘਟਨਾ ਵਾਲੇ ਦਿਨ ਸ਼ਾਮ ਨੂੰ ਉਸ ਨੇ ਆਪਣੀ ਮਾਂ ਨੂੰ ਰੋਂਦਿਆਂ ਫੋਨ ਕਰਕੇ ਮਦਦ ਦੀ ਅਪੀਲ ਕੀਤੀ। ਬਾਅਦ ਵਿੱਚ ਜਦੋਂ ਪਰਿਵਾਰ ਨੇ ਪਤੀ ਨਾਲ ਸੰਪਰਕ ਕੀਤਾ ਤਾਂ ਪਹਿਲਾਂ ਉਸ ਨੇ ਪਤਨੀ ਦੀ ਤਬੀਅਤ ਖ਼ਰਾਬ ਹੋਣ ਦੀ ਗੱਲ ਕਹੀ, ਪਰ ਕੁਝ ਸਮੇਂ ਬਾਅਦ ਉਸ ਦੇ ਦੋਸਤ ਨੇ ਫੋਨ ਕਰਕੇ ਖੁਸ਼ਬੂ ਦੀ ਮੌਤ ਦੀ ਜਾਣਕਾਰੀ ਦਿੱਤੀ।

ਸੂਚਨਾ ਮਿਲਣ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪਤੀ, ਸੱਸ ਅਤੇ ਨਣਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ। ਫਿਲਹਾਲ ਜਾਂਚ ਜਾਰੀ ਹੈ।

Exit mobile version