ਹਰਿਆਣਾ, 2 ਸਤੰਬਰ, 2026 (ਸੰਜੀਵ ਸ਼ਰਮਾ): ਪੰਚਕੂਲਾ ਜ਼ਿਲ੍ਹੇ ਦੇ ਬਰਵਾਲਾ ਸਥਿਤ ਅਲੀਪੁਰ ਇੰਡਸਟਰੀਅਲ ਏਰੀਆ ਵਿੱਚ ਪ੍ਰਿੰਟਿਡ ਸਰਕਿਟ ਬੋਰਡ (PCB) ਦੀਆਂ ਚਿਪਾਂ ਬਣਾਉਣ ਵਾਲੀ ਕੰਪਨੀ ICL ਦੇ ਪਲਾਂਟ ਨੰਬਰ 1 ਅਤੇ 2 ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਪਲਾਂਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਪਲਾਂਟ ਵਿੱਚ ਮੌਜੂਦ ਪਲਾਸਟਿਕ ਅਤੇ ਇਲੈਕਟ੍ਰਾਨਿਕ ਸਮਾਨ ਕਾਰਨ ਅੱਗ ਦੀਆਂ ਲਪਟਾਂ ਹੋਰ ਵੀ ਤੇਜ਼ੀ ਨਾਲ ਫੈਲ ਗਈਆਂ ਅਤੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਅੱਗ ’ਤੇ ਕਾਬੂ ਪਾਉਣ ਲਈ ਚਾਰ ਸ਼ਹਿਰਾਂ ਤੋਂ ਫਾਇਰ ਟੈਂਡਰ ਅਤੇ ਟੀਮਾਂ ਬੁਲਾਈਆਂ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਘਟਨਾ ਵਿੱਚ ਹੋਏ ਨੁਕਸਾਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







