ਫਾਇਰ ਬ੍ਰਿਗੇਡ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ, ਨੁਕਸਾਨ ਦਾ ਅੰਕਲਨ ਜਾਰੀ
ਪਟਿਆਲਾ: (ਮਨੋਜ ਵਰਮਾ) : ਸ਼ਹਿਰ ਦੇ ਇੱਕ ਰੁਸ਼ਭਰੇ ਇਲਾਕੇ ਵਿੱਚ ਸਥਿਤ ਸੀਮਾ ਇਲੈਕਟਰੋਨਿਕਸ ਦੇ ਸ਼ੋਰੂਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਪੂਰਾ ਸ਼ੋਰੂਮ ਧੂੰਏਂ ਅਤੇ ਅੱਗ ਦੀਆਂ ਲਪਟਾਂ ਨਾਲ ਘਿਰ ਗਿਆ। ਘਟਨਾ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ।
video:
ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਇਲੈਕਟਰਾਨਿਕ ਸਮਾਨ ਸੜ ਕੇ ਸੁਆਹ ਹੋ ਗਿਆ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਅਤੇ ਸਬੰਧਤ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਨੁਕਸਾਨ ਦਾ ਅੰਕਲਨ ਕੀਤਾ ਜਾ ਰਿਹਾ ਹੈ।
