Home ਸੰਸਾਰ ਸਪੇਨ ਦੇ ਜੰਗਲਾਂ ਵਿੱਚ ਭਿਆਨਕ ਅੱਗ, 12 ਲੋਕਾਂ ਦੀ ਮੌ.ਤ.

ਸਪੇਨ ਦੇ ਜੰਗਲਾਂ ਵਿੱਚ ਭਿਆਨਕ ਅੱਗ, 12 ਲੋਕਾਂ ਦੀ ਮੌ.ਤ.

0

ਅਲਮੇਰੀਆ, 11 ਜੁਲਾਈ (ਮਨੋਜ ਵਰਮਾ) : ਸਪੇਨ ਦੇ ਦੱਖਣੀ ਹਿੱਸੇ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਅਲਮੇਰੀਆ ਸੂਬੇ ਦੇ ਲਾਸ ਗੈਲਾਰਡੋਸ ਖੇਤਰ ਵਿੱਚ ਲੱਗੀ ਜੰਗਲ ਦੀ ਅੱਗ ਨੇ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸ ਹਾਦਸੇ ਵਿੱਚ ਹੁਣ ਤੱਕ ਬਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਡੇਲੂਸੀਆ ਦੇ ਅਧਿਕਾਰੀਆਂ ਨੇ ਛੇ ਹੋਰ ਲਾਸ਼ਾਂ ਮਿਲਣ ਤੋਂ ਬਾਅਦ ਮੌਤਾਂ ਦੀ ਗਿਣਤੀ ਵਧਣ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਬੇਦਰ ਪਿੰਡ ਦੇ ਵਸਨੀਕ ਦੱਸੇ ਜਾ ਰਹੇ ਹਨ।

ਕਈ ਲੋਕ ਜ਼ਖਮੀ

ਅੱਗ ਦੀ ਲਪੇਟ ਵਿੱਚ ਆਉਣ ਨਾਲ ਘੱਟੋਂ ਘੱਟ 6 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਇੱਕ ਮਹਿਲਾ ਗੰਭੀਰ ਰੂਪ ਨਾਲ ਝੁਲਸ ਗਈ ਹੈ, ਜਦਕਿ ਇੱਕ ਵਿਅਕਤੀ ਨੂੰ ਧੂੰਏ ਦੇ ਕਾਰਨ ਸਾਹ ਲੈਣ ਵਿੱਚ ਦਿੱਕਤ ਹੋਣ ’ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹੋਰ ਜ਼ਖਮੀਆਂ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ।

ਅੱਗ ਬੁਝਾਉਣ ਵਿੱਚ ਲੱਗੇ 150 ਫਾਇਰਫਾਈਟਰ

ਅੱਗ ‘ਤੇ ਕਾਬੂ ਪਾਉਣ ਦੇ ਲਈ ਲਗਭਗ 150 ਫਾਇਰਫਾਈਟਰ ਤਾਇਨਾਤ ਕੀਤੇ ਗਏ ਹਨ। ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ, ਅਤੇ ਲੋਕਾਂ ਨੂੰ ਖ਼ਤਰੇ ਵਾਲੇ ਖੇਤਰ ਤੋਂ ਬਾਹਰ ਕੱਢਿਆ ਗਿਆ ਹੈ। ਲਗਭਗ 50 ਲੋਕਾਂ ਨੂੰ ਅਸਥਾਈ ਤੌਰ ‘ਤੇ ਇੱਕ ਸੱਭਿਆਚਾਰਕ ਕੇਂਦਰ ਵਿੱਚ ਰੱਖਿਆ ਗਿਆ ਹੈ। ਸਪੇਨ ਦੀ ਐਮਰਜੈਂਸੀ ਬਚਾਅ ਇਕਾਈ ਵੀ ਰਾਹਤ ਕਾਰਜਾਂ ਵਿੱਚ ਸ਼ਾਮਲ ਕੀਤੀ ਗਈ ਹੈ।

ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

ਅਧਿਕਾਰੀਆਂ ਦੇ ਅਨੁਸਾਰ, ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਕੁਝ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਡਿੱਗੀ ਹੋਈ ਬਿਜਲੀ ਦੀ ਲਾਈਨ ਨੇ ਸੁੱਕੀਆਂ ਝਾੜੀਆਂ ਵਿੱਚ ਅੱਗ ਲਗਾ ਦਿੱਤੀ, ਜੋ ਤੇਜ਼ ਗਰਮ ਹਵਾਵਾਂ ਕਾਰਨ ਤੇਜ਼ੀ ਨਾਲ ਫੈਲ ਗਈ।

ਅੰਡੇਲੂਸੀਆ ਦੇ ਕਈ ਖੇਤਰ ਪਹਿਲਾਂ ਹੀ ਬਹੁਤ ਜ਼ਿਆਦਾ ਗਰਮੀ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲ ਹੀ ਦੇ ਸਾਲਾਂ ਵਿੱਚ, ਸਪੇਨ ਵਿੱਚ ਤਾਪਮਾਨ ਅਕਸਰ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਨਾਲ ਜੰਗਲਾਂ ਵਿੱਚ ਅੱਗ ਲੱਗਣ ਦਾ ਖ਼ਤਰਾ ਵਧ ਗਿਆ ਹੈ।

ਅਨੁਸਾਰ, ਸਪੇਨ ਵਿੱਚ 2025 ਵਿੱਚ 393,000 ਹੈਕਟੇਅਰ ਤੋਂ ਵੱਧ ਜੰਗਲੀ ਖੇਤਰ ਅੱਗ ਨਾਲ ਪ੍ਰਭਾਵਿਤ ਹੋ ਸਕਦਾ ਹੈ, ਜਿਸਨੂੰ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡਾ ਨੁਕਸਾਨ ਮੰਨਿਆ ਜਾਂਦਾ ਹੈ।

 

Exit mobile version