ਚੰਡੀਗੜ੍ਹ, 28 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਉਣ ਦੇ ਉਦੇਸ਼ ਨਾਲ ਸ਼ੁੱਕਰਵਾਰ, 30 ਅਕਤੂਬਰ ਨੂੰ ਭਿਵਾਨੀ ਦੇ ਭੀਮ ਸਟੇਡੀਅਮ ਵਿੱਚ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਸਮਾਰੋਹ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਮੰਗਲਵਾਰ ਨੂੰ ਪਲਵਲ ਵਿੱਚ ਇਹ ਜਾਣਕਾਰੀ ਦਿੰਦਿਆਂ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸੂਬਾ ਵਾਸੀਆਂ ਨੂੰ ਸਮਾਰੋਹ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਖਿਡਾਰੀਆਂ ਦੀ ਮਿਹਨਤ, ਪ੍ਰਤਿਭਾ, ਅਨੁਸ਼ਾਸਨ ਅਤੇ ਸਮਰਪਣ ਦਾ ਸਨਮਾਨ ਕਰਨਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਨਿਸ਼ਾਨੇ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੁਨੇਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਖਿਡਾਰੀਆਂ ਦੇ ਯੋਗਦਾਨ ਨੂੰ ਸਨਮਾਨ ਦੇਣ ਅਤੇ ਉੱਭਰਦੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਦਾ ਮਹੱਤਵਪੂਰਨ ਅਵਸਰ ਹੈ।
ਏਸ਼ੀਆਈ ਅਤੇ ਪੈਰਾ-ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ ਮਿਲੇਗੀ ਇਨਾਮੀ ਰਾਸ਼ੀ
ਖੇਡ ਰਾਜ ਮੰਤਰੀ ਨੇ ਕਿਹਾ ਕਿ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਏਸ਼ੀਆਈ ਅਤੇ ਪੈਰਾ-ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਸਨਮਾਨ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਦਿੱਤਾ ਜਾਵੇਗਾ।
ਮਹਿਲਾ ਹਰਿਆਣਾ ਸਟਾਈਲ ਕਬੱਡੀ ਮੁਕਾਬਲਾ ਰਹੇਗਾ ਖਿੱਚ ਦਾ ਕੇਂਦਰ
ਸਨਮਾਨ ਸਮਾਰੋਹ ਦੌਰਾਨ ਹਰਿਆਣਾ ਅਤੇ ਪੰਜਾਬ ਦੀਆਂ ਮਹਿਲਾ ਟੀਮਾਂ ਵਿਚਕਾਰ ਹਰਿਆਣਾ ਸਟਾਈਲ ਕਬੱਡੀ ਦਾ ਰੋਮਾਂਚਕ ਮੁਕਾਬਲਾ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਮਾਰੋਹ ਵਿੱਚ ਕੁਸ਼ਤੀ ਮੁਕਾਬਲੇ ਦਾ ਵੀ ਆਯੋਜਨ ਹੋਵੇਗਾ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਉਤਸ਼ਾਹ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।






