ਪਟਿਆਲਾ, 21 ਨਵੰਬਰ, 2026 (ਕਾਜਲ) : ਸੈਂਸਜ ਓਪਰੇਸ਼ਨ ਪੰਜਾਬ, ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਵੱਲੋਂ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (RGNUL), ਪਟਿਆਲਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੱਲ ਰਹੀ ‘ਮਰਦਮਸ਼ੁਮਾਰੀ (Census) 2027’ ਦੇ ਦੂਜੇ ਪੜਾਅ (Phase 2) ਆਬਾਦੀ ਗਣਨਾ ਦੀਆਂ ਪ੍ਰਕਿਰਿਆਵਾਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ (Self-Enumeration) ਲਈ ਪ੍ਰੇਰਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (RGNUL) ਦੇ ਵਾਈਸ-ਚਾਂਸਲਰ ਪ੍ਰੋਫ਼ੈਸਰ (ਡਾ.) ਜੈ ਸ਼ੰਕਰ ਸਿੰਘ, ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਇਵਨੀਤ ਕੌਰ ਵਾਲੀਆ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀਮਤੀ ਜਸਵਿੰਦਰ ਕੌਰ, ਐਸਿਸਟੈਂਟ ਯੂਨੀਵਰਸਿਟੀ ਇੰਜੀਨੀਅਰ (ਇਲੈਕਟ੍ਰੀਕਲ) ਇੰਜੀਨੀਅਰ ਹਰਸ਼ਵੀਰ ਸਿੰਗਲਾ, ਜ਼ਿਲ੍ਹਾ ਕੋਆਡੀਨੇਟਰ ਸ੍ਰੀ ਅਮਨ ਕੁਮਾਰ ਬਲਿਹਾਰ ਅਤੇ ਜ਼ਿਲ੍ਹਾ ਸੈਂਸਜ ਮਾਸਟਰ ਟ੍ਰੇਨਰ ਸ੍ਰੀ ਨਿਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਅਤੇ ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨਿਕ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਡਿਜੀਟਲ ਮਰਦਮਸ਼ੁਮਾਰੀ ਤਹਿਤ ਵੱਧ ਤੋਂ ਵੱਧ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਅਤੇ ਪੜ੍ਹੇ-ਲਿਖੇ ਵਰਗ ਨੂੰ ਸਵੈ-ਗਣਨਾ (Self-Enumeration) ਪੋਰਟਲ ਰਾਹੀਂ ਆਪਣੀ ਜਾਣਕਾਰੀ ਖੁਦ ਦਰਜ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਵਿੱਚ ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਵਾਈਸ-ਚਾਂਸਲਰ ਪ੍ਰੋਫ਼ੈਸਰ (ਡਾ.) ਜੈ ਸ਼ੰਕਰ ਸਿੰਘ ਅਤੇ ਰਜਿਸਟਰਾਰ ਡਾ. ਇਵਨੀਤ ਕੌਰ ਵਾਲੀਆ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੈਂਸਸ ਓਪਰੇਸ਼ਨ ਦੀ ਟੀਮ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਵੈ-ਗਣਨਾ ਕਰਨ ਅਤੇ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਮਰਦਮਸ਼ੁਮਾਰੀ ਦੇ ਇਸ ਕਾਰਜ ਨੂੰ ਨਿਰਵਿਘਨ, ਤੇਜ਼ ਅਤੇ ਸਹੀ ਤਰੀਕੇ ਨਾਲ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਇੰਜੀਨੀਅਰ ਹਰਸ਼ਵੀਰ ਸਿੰਗਲਾ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਨ ਕੁਮਾਰ ਬਲਿਹਾਰ ਅਤੇ ਜ਼ਿਲ੍ਹਾ ਸੈਂਸਜ ਮਾਸਟਰ ਟ੍ਰੇਨਰ ਸ੍ਰੀ ਨਿਸ਼ ਸ਼ਰਮਾ ਨੇ ਵੀ ਮੀਟਿੰਗ ਦੌਰਾਨ ਤਕਨੀਕੀ, ਸਿਖਲਾਈ ਅਤੇ ਜ਼ਮੀਨੀ ਪੱਧਰ ਦੇ ਪ੍ਰਬੰਧਾਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ।
ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (RGNUL) ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ (Self-Enumeration) ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ
RGNUL Hosts Meeting on Second Phase of Census 2027 and Promotion of Self-Enumeration
RELATED ARTICLES






