Home ਪਟਿਆਲਾ ਅਪਡੇਟ ਜਨਗਣਨਾ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਵਧੀਕ ਡਿਪਟੀ...

ਜਨਗਣਨਾ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵਿਨੋਦ ਕੁਮਾਰ ਯਾਦਵ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀ ਸੁਨੀਲ ਫੋਗਾਟ, IAS ਨਾਲ ਮੀਟਿੰਗ; ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਵੈ-ਗਣਨਾ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ

District Census Officer Appeals to Patiala Residents for Active Participation in the Self-Enumeration Process.

0
ਪਟਿਆਲਾ, 21 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜਨਗਣਨਾ ਓਪਰੇਸ਼ਨ ਪੰਜਾਬ , ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀ ਸੁਨੀਲ ਫੋਗਾਟ, IAS ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੱਲ ਰਹੀ ‘ਮਰਦਮਸ਼ੁਮਾਰੀ (Census) 2027’ ਦੇ ਦੂਜੇ ਪੜਾਅ (Phase 2) ਆਬਾਦੀ ਗਣਨਾ ਦੀਆਂ ਪ੍ਰਕਿਰਿਆਵਾਂ ਅਤੇ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਗਈ। ਇਸ ਮੀਟਿੰਗ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ, ਪਟਿਆਲਾ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਨ ਕੁਮਾਰ ਬਲਿਹਾਰ ਅਤੇ ਜ਼ਿਲ੍ਹਾ ਸੈਂਸਜ ਮਾਸਟਰ ਟ੍ਰੇਨਰ ਸ੍ਰੀ ਨਿਸ਼ੂ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਸ੍ਰੀ ਵਿਨੋਦ ਕੁਮਾਰ ਯਾਦਵ ਅਤੇ ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਪ੍ਰਸ਼ਾਸਨਿਕ, ਤਕਨੀਕੀ ਅਤੇ ਜ਼ਮੀਨੀ ਪੱਧਰ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਿਜੀਟਲ ਮਰਦਮਸ਼ੁਮਾਰੀ ਤਹਿਤ ਸਵੈ-ਗਣਨਾ (Self-Enumeration) ਪੋਰਟਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਫੀਲਡ ਸਟਾਫ਼ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ ਸ੍ਰੀ ਸੁਨੀਲ ਫੋਗਾਟ, IAS ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਂਸਜ ਓਪਰੇਸ਼ਨ ਦੀ ਟੀਮ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸੁਨੀਲ ਫੋਗਾਟ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਕਿ ਉਹ ਮਰਦਮਸ਼ੁਮਾਰੀ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਹੋਏ ਸਵੈ-ਗਣਨਾ (Self-Enumeration) ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ, ਜਿਸ ਨਾਲ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਹੋਰ ਵੀ ਤੇਜ਼, ਸਰਲ ਅਤੇ ਪਾਰਦਰਸ਼ੀ ਬਣੇਗੀ।

Exit mobile version