Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਾਈ ਪਾਵਰਡ ਪਰਚੇਜ਼ ਕਮੇਟੀ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਾਈ ਪਾਵਰਡ ਪਰਚੇਜ਼ ਕਮੇਟੀ ਅਤੇ ਹਾਈ ਪਾਵਰ ਵਰਕਸ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

Chief Minister Nayab Singh Saini Chairs High-Powered Purchase and Works Purchase Committee Meetings in Haryana.

0

ਚੰਡੀਗੜ੍ਹ, 20 ਅਕਤੂਬਰ, 2026 (ਸੰਜੀਵ ਸ਼ਰਮਾ) :  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਹਾਈ ਪਾਵਰਡ ਪਰਚੇਜ਼ ਕਮੇਟੀ (HPPC) ਅਤੇ ਹਾਈ ਪਾਵਰ ਵਰਕਸ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀ ਖਰੀਦ ਅਤੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਫ਼ੈਸਲਿਆਂ ਨਾਲ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਸਮੇਤ ਸੰਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਬਿਜਲੀ, ਜਲ ਸਪਲਾਈ, ਸੜਕ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਕੰਮਾਂ ਨੂੰ ਮਨਜ਼ੂਰੀ

ਮੀਟਿੰਗ ਵਿੱਚ ਟਰਾਂਸਪੋਰਟ, ਬਿਜਲੀ, ਸਿੱਖਿਆ, ਵਾਤਾਵਰਣ, ਸਹਿਕਾਰਤਾ, ਸ਼ਹਿਰੀ ਵਿਕਾਸ, ਜਨ ਸਿਹਤ ਇੰਜੀਨੀਅਰਿੰਗ, ਲੋਕ ਨਿਰਮਾਣ ਅਤੇ ਸਿੰਚਾਈ ਤੇ ਜਲ ਸਰੋਤ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿੱਚ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ, ਸਮਾਰਟ ਗ੍ਰਿਡ ਪ੍ਰੋਜੈਕਟਾਂ, ਜਲ ਸਪਲਾਈ ਅਤੇ ਸੀਵਰੇਜ ਸਹੂਲਤਾਂ, ਵਰਖਾ ਜਲ ਨਿਕਾਸੀ ਪ੍ਰਣਾਲੀ, ਸੜਕਾਂ ਦੇ ਸੁਧਾਰ, ਵਿੱਦਿਅਕ ਸੰਸਥਾਵਾਂ ਦੇ ਨਿਰਮਾਣ ਅਤੇ ਭੰਡਾਰਨ ਸਮਰੱਥਾ ਵਧਾਉਣ ਨਾਲ ਸੰਬੰਧਿਤ ਕਾਰਜ ਸ਼ਾਮਲ ਹਨ।ਬਿਜਲੀ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ 11 ਕੇ.ਵੀ. ਫੀਡਰਾਂ ਦੇ ਸੁਧਾਰ ਤੇ ਆਧੁਨਿਕੀਕਰਨ, ਨਵੇਂ ਸਬ-ਸਟੇਸ਼ਨਾਂ ਦੇ ਨਿਰਮਾਣ ਅਤੇ SCADA ਤੇ DMS/OMS ਵਰਗੀਆਂ ਆਧੁਨਿਕ ਤਕਨੀਕਾਂ ਦੇ ਲਾਗੂਕਰਨ ਨਾਲ ਜੁੜੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਕੰਮਾਂ ਨਾਲ ਬਿਜਲੀ ਸਪਲਾਈ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ। ਵਾਤਾਵਰਣ ਸੰਭਾਲ ਦੀ ਦਿਸ਼ਾ ਵਿੱਚ ਹਰਿਆਣਾ ਦੇ ਐਨ.ਸੀ.ਆਰ. (NCR) ਜ਼ਿਲ੍ਹਿਆਂ ਵਿੱਚ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸਥਾਪਿਤ ਕਰਨ ਨਾਲ ਸੰਬੰਧਿਤ ਤਜਵੀਜ਼ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

ਗੁਣਵੱਤਾ, ਪਾਰਦਰਸ਼ਤਾ ਅਤੇ ਵਿੱਤੀ ਅਨੁਸ਼ਾਸਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨਿਰਮਾਣ ਕਾਰਜਾਂ ਵਿੱਚ ਤਕਨੀਕੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਕੰਮਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਨਾਲ ਹੀ, ਕੰਮਾਂ ਦੀ ਪ੍ਰਗਤੀ ਦੀ ਸਮੇਂ-ਸਮੇਂ ‘ਤੇ ਸਮੀਖਿਆ ਕਰਨ ਅਤੇ ਲਾਪਰਵਾਹੀ ਪਾਏ ਜਾਣ ‘ਤੇ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਰੀਦ ਅਤੇ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਜਾਵੇ ਅਤੇ ਵਿੱਤੀ ਅਨੁਸ਼ਾਸਨ ਦਾ ਪੂਰਾ ਧਿਆਨ ਰੱਖਿਆ ਜਾਵੇ। ਸਰਕਾਰੀ ਫੰਡਾਂ ਦੀ ਵਰਤੋਂ ਜਨਤਕ ਹਿੱਤਾਂ ਨੂੰ ਪਹਿਲ ਦਿੰਦਿਆਂ ਕੀਤੀ ਜਾਣੀ ਚਾਹੀਦੀ ਹੈ ਅਤੇ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਉਪਲਬਧ ਸਰੋਤਾਂ ਦੀ ਉਚਿਤ ਵਰਤੋਂ ਯਕੀਨੀ ਬਣਾਉਣ।

Exit mobile version