ਸੰਗਰੂਰ, 9 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਵਿਖੇ ‘ਮੈਗਾ ਪੀ.ਟੀ.ਐਮ.’ (ਮਾਪੇ ਅਧਿਆਪਕ ਮਿਲਣੀ) ਦਾ ਬਹੁਤ ਹੀ ਉਤਸ਼ਾਹਪੂਰਨ ਰਹੀ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਸਕੂਲ ਹੈੱਡ ਟੀਚਰ ਸ. ਜਗਦੀਸ਼ ਸਿੰਘ ਗੱਗੜਪੁਰ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਆਪਸੀ ਵਿਚਾਰ-ਚਰਚਾ ਕਰਦਿਆਂ ਬੱਚਿਆਂ ਦੇ ਸਰਵਪੱਖੀ ਵਿਕਾਸ (ਪੜ੍ਹਾਈ, ਸਿਹਤ ਅਤੇ ਸਦਾਚਾਰਕ ਗੁਣਾਂ) ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਮੋਟੋ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਹੂਲਤਾਂ, ਜਿਵੇਂ ਕਿ ਸਮਾਰਟ ਕਲਾਸਰੂਮ, ਮਿਆਰੀ ਸਿੱਖਿਆ, ਵਜ਼ੀਫ਼ੇ ਅਤੇ ਹੋਰ ਭਲਾਈ ਯੋਜਨਾਵਾਂ ਬਾਰੇ ਮਾਪਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮਾਪਿਆਂ ਨੇ ਸਕੂਲ ਵਿੱਚ ਚੱਲ ਰਹੇ ਵਿਦਿਅਕ ਕਾਰਜਾਂ ਅਤੇ ਬੱਚਿਆਂ ਦੀ ਪ੍ਰਗਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਸਰਕਾਰ ਅਤੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਹੈੱਡ ਟੀਚਰ ਨੇ ਕਿਹਾ ਕਿ ਪੂਰਾ ਸਕੂਲ ਸਟਾਫ ਬੱਚਿਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਵਿਖੇ ‘ਮੈਗਾ ਪੀ.ਟੀ.ਐਮ.’ ਸਫਲਤਾਪੂਰਕ ਸੰਪੰਨ
Mega Parent-Teacher Meeting Promotes Stronger Collaboration Between Parents and Teachers at Mangwal School
