Homeਹਰਿਆਣਾਮੰਤਰੀ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ, ਹਰਿਆਣਾ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ...

ਮੰਤਰੀ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ, ਹਰਿਆਣਾ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

haryana Minister Ranbir Gangwa directs strict action against agencies failing to repair roads during the Defect Liability Period, ordering senior engineers to inspect roads at least three days a week.

ਐੱਸ.ਈ., ਐਕਸ.ਈ.ਐੱਨ. ਸਮੇਤ ਸੀਨੀਅਰ ਅਧਿਕਾਰੀਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਤਿੰਨ ਦਿਨ ਮੌਕੇ ’ਤੇ ਜਾ ਕੇ ਸੜਕਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼

ਹਰਿਆਣਾ, 17 ਅਕਤੂਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਡੀਐੱਲਪੀ (ਡਿਫੈਕਟ ਲਾਇਬਿਲਿਟੀ ਪੀਰੀਅਡ) ਭਾਵ ਨੁਕਸ ਦਾਇਤਵ ਮਿਆਦ ਦੌਰਾਨ ਸੜਕਾਂ ਦੀ ਮੁਰੰਮਤ ਵਿੱਚ ਲਾਪਰਵਾਹੀ ਵਰਤਣ ਵਾਲੀਆਂ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੜਕ ਖ਼ਰਾਬ ਹੋਣ ਦੇ ਬਾਵਜੂਦ ਸਬੰਧਤ ਏਜੰਸੀ ਸਮੇਂ ਸਿਰ ਉਸ ਦੀ ਮੁਰੰਮਤ ਨਹੀਂ ਕਰਦੀ, ਤਾਂ ਵਿਭਾਗ ਕਾਰਵਾਈ ਕਰਨ ਵਿੱਚ ਦੇਰੀ ਨਹੀਂ ਕਰੇਗਾ। ਅਜਿਹੀ ਏਜੰਸੀ ਦੀ ਬੈਂਕ ਗਾਰੰਟੀ ਜ਼ਬਤ ਕਰਕੇ ਵਿਭਾਗ ਆਪਣੇ ਪੱਧਰ ’ਤੇ ਮੁਲਾਜ਼ਮਾਂ, ਰੋਲਰ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਸੜਕ ਦੀ ਮੁਰੰਮਤ ਕਰਵਾਏਗਾ।

ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਇਹ ਨਿਰਦੇਸ਼ ਹਰਿਆਣਾ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਬੀਐਂਡਆਰ) ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਵਧੀਕ ਸਕੱਤਰ ਸ੍ਰੀ ਹਿਤੇਸ਼ ਕੁਮਾਰ ਮੀਣਾ, ਮੁੱਖ ਇੰਜੀਨੀਅਰ ਪੱਧਰ ਦੇ ਅਧਿਕਾਰੀਆਂ ਸਮੇਤ ਏਸੀਐੱਸ ਪੀਡਬਲਯੂਡੀ, ਈਆਈਸੀ (ਬਿਲਡਿੰਗਜ਼), ਈਆਈਸੀ (ਰੋਡਜ਼), ਸਾਰੇ ਸਬੰਧਤ ਸੁਪਰਡੈਂਟਿੰਗ ਇੰਜੀਨੀਅਰ (ਐੱਸ.ਈ.) ਅਤੇ ਐਗਜ਼ੀਕਿਊਟਿਵ ਇੰਜੀਨੀਅਰ (ਐਕਸ.ਈ.ਐੱਨ.) ਹਾਜ਼ਰ ਸਨ।

ਮੀਟਿੰਗ ਦੌਰਾਨ ਸਾਲ 2026-27 ਦੀ ਕਾਰਜ ਯੋਜਨਾ, ਸੜਕਾਂ ਦੀ ਮੌਜੂਦਾ ਸਥਿਤੀ, ‘ਮ੍ਹਾਰੀ ਸੜਕ’ ਐਪ ’ਤੇ ਪ੍ਰਾਪਤ ਸ਼ਿਕਾਇਤਾਂ, ਹਰਸੈਕ ਪ੍ਰੋਜੈਕਟ, ਮਾਡਲ ਸੜਕਾਂ ਅਤੇ ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਸਮੇਤ ਵੱਖ-ਵੱਖ ਮੁੱਦਿਆਂ ਦੀ ਸਮੀਖਿਆ ਕੀਤੀ ਗਈ। ਮੰਤਰੀ ਸ੍ਰੀ ਗੰਗਵਾ ਨੇ ਦੱਸਿਆ ਕਿ ਸੂਬੇ ਵਿੱਚ ਲਗਭਗ 19 ਹਜ਼ਾਰ ਕਿਲੋਮੀਟਰ ਸੜਕਾਂ ਡੀਐੱਲਪੀ ਦੀ ਮਿਆਦ ਅਧੀਨ ਹਨ। ਇਨ੍ਹਾਂ ਸੜਕਾਂ ਦੀ ਸਾਂਭ-ਸੰਭਾਲ ਅਤੇ ਸਮੇਂ ਸਿਰ ਮੁਰੰਮਤ ਕਰਵਾਉਣ ਦੀ ਜ਼ਿੰਮੇਵਾਰੀ ਸਬੰਧਤ ਏਜੰਸੀਆਂ ਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੀਐੱਲਪੀ ਅਧੀਨ ਆਉਂਦੀਆਂ ਸੜਕਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਸੜਕ ਵਿੱਚ ਕਿਸੇ ਵੀ ਤਰ੍ਹਾਂ ਦੀ ਖ਼ਰਾਬੀ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਲਈ ਸ਼ਿਕਾਇਤ ਮਿਲਣ ਦੀ ਉਡੀਕ ਕਰਨ ਦੀ ਲੋੜ ਨਹੀਂ ਹੈ। ਅਧਿਕਾਰੀ ਖ਼ੁਦ ਮੌਕੇ ’ਤੇ ਜਾ ਕੇ ਸੜਕਾਂ ਦੀ ਸਥਿਤੀ ਦਾ ਨਿਰੀਖਣ ਕਰਨ ਅਤੇ ਲੋੜ ਪੈਣ ’ਤੇ ਤੁਰੰਤ ਮੁਰੰਮਤ ਕਰਵਾਉਣ ਲਈ ਕਦਮ ਚੁੱਕਣ। ਮੰਤਰੀ ਨੇ ਕਿਹਾ ਕਿ ਸੜਕਾਂ ਆਮ ਲੋਕਾਂ ਦੀ ਰੋਜ਼ਾਨਾ ਆਵਾਜਾਈ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਇਸ ਲਈ ਇਨ੍ਹਾਂ ਦੀ ਸਾਂਭ-ਸੰਭਾਲ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਐੱਸ.ਈ., ਐਕਸ.ਈ.ਐੱਨ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਤਿੰਨ ਦਿਨ ਫੀਲਡ ਵਿੱਚ ਜਾ ਕੇ ਸੜਕਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਨਿਰੀਖਣ ਦੌਰਾਨ ਕਿਸੇ ਸੜਕ ਵਿੱਚ ਖ਼ਰਾਬੀ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ, ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments