Home ਪਟਿਆਲਾ ਅਪਡੇਟ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

MLA Ajitpal Singh Kohli flagged off a pilgrimage bus under the Chief Minister’s Pilgrimage Scheme from Patiala.

0

ਪਟਿਆਲਾ, 16 ਸਤੰਬਰ, 2026 (ਕਾਜਲ ) : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਚਾਂਦਨੀ ਚੌਂਕ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Exit mobile version