Home ਪਟਿਆਲਾ ਅਪਡੇਟ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

MLA Ajit Pal Singh Kohli flagged off a pilgrimage bus to facilitate devotees travelling to a religious destination.

0
ਪਟਿਆਲਾ, 17 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਸ਼ਹਿਰ ਦੇ ਸਿਰਹੰਦੀ ਗੇਟ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਸਿਮਰਨਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਵਰਿੰਦਾਵਨ ਅਤੇ ਮਥੁਰਾ ਵਿਖੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕਿਆਂ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ, ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਵੱਲੋਂ ਇਸ ਉਪਰਾਲੇ ਨੂੰ ਸਹਿਯੋਗ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Exit mobile version