Home ਪੰਜਾਬ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ...

ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ

Garry Barring takes ‘Mann De Munafey’ campaign to Mandi Gobindgarh

0
ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਉਪਰਾਲਿਆਂ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ
ਫਤਿਹਗੜ੍ਹ ਸਾਹਿਬ, ਅਮਲੋਹ/ਮੰਡੀ ਗੋਬਿੰਦਗੜ੍ਹ, 23 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਉਪਰਾਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 14 ਪੱਕਾ ਪੁਲ ਸ਼ਾਂਤੀ ਨਗਰ ਵਿੱਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਸ ਜਨ ਸੰਪਰਕ ਪ੍ਰੋਗਰਾਮ ਤਹਿਤ ਇਲਾਕੇ ਵਿੱਚ ਘਰ-ਘਰ ਜਾ ਕੇ ਪੈਂਫਲੈੱਟ ਵੰਡਦਿਆਂ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲ ਦੌਰਾਨ ਕੀਤੇ ਕੰਮਾਂ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਏਗੀ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਤੇ ਵਿਕਾਸ ਲਈ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਏਗੀ।
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ “ਮਾਨ ਦੇ ਮੁਨਾਫ਼ਿਆਂ’ ਨੇ ਪੰਜਾਬ ਵਾਸੀ ਹਰ ਪੱਖੋਂ ਸੁਖਾਲੇ ਕਰ ਦਿੱਤੇ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ ਸੀ ਉਸ ਤੋਂ ਵੀ ਵੱਧ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਜਦੋਂ ਕੋਈ ਪਾਰਟੀ ਲੋਕਾਂ ਕੋਲ ਜਾ ਕੇ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈਕੇ ਘਰ-ਘਰ ਜਾ ਰਹੀ ਹੋਵੇ। ਉਨ੍ਹਾਂ ਕਿਹਾ ਕਿ ਇਹ ਕੇਵਲ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਹੀ ਸੰਭਵ ਹੋਇਆ ਹੈ
ਇਸ ਮੌਕੇ ਘਰ-ਘਰ ਮੁਹਿੰਮ ਦੌਰਾਨ ਵਿਧਾਇਕ ਨੇ ਘਰ-ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ, ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਤੇ ਪਹਿਲਕਦਮੀਆਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ ਹਰਪ੍ਰੀਤ ਸਿੰਘ ਪ੍ਰਿੰਸ , ਬਲਕਾਰ ਸਿੰਘ ਨੰਬਰਦਾਰ, ਦਲਜੀਤ ਸਿੰਘ ਵਿਰਕ, ਜਗਦੀਸ ਗੋਲਡੀ, ਸਤਿਆਪਾਲ ਸਿੰਘ, ਰਾਜੂ ਅੰਜਲੀ, ਵਿਨੋਦ ਗੁੱਜਰ, ਹਰਚੰਦ ਸਿੰਘ, ਹਰਜਿੰਦਰ ਸਿੰਘ ਹਾਜਰ ਸਨ।

Exit mobile version