ਫਤਹਿਗੜ੍ਹ ਸਾਹਿਬ, (ਮੰਡੀ ਗੋਬਿੰਦਗੜ੍ਹ) , 23 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਮੰਡੀ ਗੋਬਿੰਦਗੜ੍ਹ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਾਰਡ ਨੰ 03 ਵਿੱਚ ਆਰ.ਜੀ.ਮਿੱਲ ਰੋਡ ਤੇ ਕੰਕਰੀਟ ਪਾਉਣ ਦੇ ਕੰਮ ਦੀ ਸੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਰ.ਜੀ. ਮਿੱਲ ਰੋਡ ਨੂੰ ਪੱਕਾ ਕਰਨ ਤੇ 02 ਕਰੋੜ 24 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਅਮਲੋਹ ਦੇ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਅਮਲੋਹ ਸ਼ਹਿਰ ਸਮੇਤ ਮੰਡੀ ਗੋਬਿੰਦਗੜ੍ਹ ਦੀਆਂ ਸੜਕਾਂ ਦੇ ਪੁਨਰ ਨਿਰਮਾਣ ਨਾਲ ਇੰਡਸਟਰੀਜ ਅਤੇ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿਲਾ ਪ੍ਰੀਸ਼ਦ ਚੇਅਰਮੈਨ ਸ.ਸ਼ਿੰਗਾਰਾ ਸਿੰਘ ਸਲਾਣਾ,ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ, ਰੋਹਿਤ ਗੋਇਲ, ਬਲਾਕ ਪ੍ਰਧਾਨ ਲਖਵਿੰਦਰ ਬਾਬਾ ਜੀ, ਕੌਂਸਲਰ ਅਵਤਾਰ ਸਿੰਘ,ਕੌਂਸਲਰ ਰਾਜੂ ਅੰਜਲੀ, ਕੌਂਸਲਰ ਵਿਨੋਦ ਗੁੱਜਰ, ਹਰਜਿੰਦਰ ਸਿੰਘ ਸੋਨੂੰ, ਯਸ਼ਪਾਲ ਮਿੱਤਲ, ਆਯੂਸ਼ ਮਿੱਤਲ, ਮਹੇਸ਼ ਗਰਗ, ਅਰਪਿਤ ਗੋਇਲ, ਰਮੇਸ਼ ਸ਼ਰਮਾ, ਅੰਮ੍ਰਿਤ ਗੋਇਲ, ਸਾਹਿਲ ਗੁਪਤਾਤੋਂ ਇਲਾਵਾ ਹੋਰ ਆਗੂ ਹਾਜਰ ਸਨ
ਵਿਧਾਇਕ ਗੈਰੀ ਬੜਿੰਗ ਨੇ 02 ਕਰੋੜ 24 ਲੱਖ ਰੁਪਏ ਦੀ ਲਾਗਤ ਨਾਲ ਮਿੱਲ ਰੋਡ ਤੇ ਕੰਕਰੀਟ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
Concrete road work begins on Mill Road with a project cost of ₹2.24 crore.
ਮੰਡੀ ਗੋਬਿੰਦਗੜ੍ਹ ਦੀ ਸੜਕ ਦੇ ਪੁਨਰ ਨਿਰਮਾਣ ਨਾਲ ਇੰਡਸਟਰੀਜ ਅਤੇ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ – ਗੁਰਿੰਦਰ ਸਿੰਘ ਗੈਰੀ ਬੜਿੰਗ






