ਕਿਹਾ! ਲੋਕ ਘਰਾਂ ਅਤੇ ਦੁਕਾਨਾਂ ਦਾ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਉਣ
ਅਮਲੋਹ/ਮੰਡੀ ਗੋਬਿੰਦਗੜ੍ਹ,11 ਸਤੰਬਰ, 2026 (ਛਤਰਪਾਲ ਸਿੰਘ) : ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ 14ਵੇਂ ਦਿਨ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖੰਨਾ ਰੋਡ ਅਮਲੋਹ ਅਤੇ ਜੀ.ਟੀ ਰੋਡ ਅੰਬੇਮਾਜਰਾ ਵਿਖੇ ਸਫ਼ਾਈ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਖੁਦ ਵੀ ਸਫ਼ਾਈ ਮੁਹਿੰਮ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ ਹਟਾਉਣਾ ਹੀ ਨਹੀਂ, ਸਗੋਂ ਸ਼ਹਿਰ ਵਿੱਚ ਸਥਾਈ ਤੌਰ ’ਤੇ ਬਿਹਤਰ ਸਫਾਈ ਪ੍ਰਬੰਧ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਗੈਰੀ ਬੜਿੰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅਤੇ ਦੁਕਾਨਾਂ ਦਾ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਹਰਪ੍ਰੀਤ ਸਿੰਘ ਪ੍ਰਿੰਸ, ਵਿਨੀਤ ਕੁਮਾਰ ਬਿੱਟੂ ਉਪ ਪ੍ਰਧਾਨ, ਨਗਰ ਕੌਂਸਲ ਅਮਲੋਹ ਦੇ ਮੀਤ ਪ੍ਰਧਾਨ ਸ੍ਰੀ ਅਤੁਲ ਲੁਟਾਵਾ, ਸ ਦਰਸ਼ਨ ਸਿੰਘ ਚੀਮਾ ਚੇਆਰਮੇਨ ਮਾਰਕੀਟ ਕਮੇਟੀ,ਕੌਂਸਲਰ ਹਰਚੰਦ ਸਿੰਘ ਨਸਰਾਲੀ, ਰਾਜੇਸ ਕੁਮਾਰ ਰਾਜੂ, ਬਲਕਾਰ ਸਿੰਘ,ਜਾਨਵੀ ਸ਼ਰਮਾ ਸਰਦਾਰ ਜਗਤਾਰ ਸਿੰਘ ਅਤੇ ਹੋਰ ਸ਼ਹਿਰ ਦੇ ਪਤਵੰਤੇ ਸੱਜਣ ਸ਼ਾਮਲ ਸਨ
ਵਿਧਾਇਕ ਗੈਰੀ ਬੜਿੰਗ ਨੇ ਖੰਨਾ ਰੋਡ ਅਮਲੋਹ ਅਤੇ ਜੀ.ਟੀ ਰੋਡ ਅੰਬੇਮਾਜਰਾ ਵਿਖੇ ਚਲਾਏ ਸਫਾਈ ਅਭਿਆਨ ਦੀ ਕੀਤੀ ਅਗਵਾਈ
MLA Gary Barring Leads Cleanliness Drive in Amloh and Ambemajra
