Home ਪੰਜਾਬ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ...

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡ ਕੇ ਸ਼ੁਰੂਆਤ ਕਰਵਾਈ

MLA Gurinder Singh ‘Garry’ Barring inaugurates distribution of Chief Minister’s Health Scheme cards.

0

10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਨਾਲ ਆਮ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ–ਗੈਰੀ ਬੜਿੰਗ

ਫਤਿਹਗੜ੍ਹ ਸਾਹਿਬ, (ਅਮਲੋਹ), 22 ਸਤੰਬਰ, 2026 ( ਗੁਰਮੀਤ ਸਿੰਘ ਤੁੰਗ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.ਅਮਲੋਹ ਸ੍ਰੀਮਤੀ ਹਰਵੀਰ ਕੌਰ ਵੀ ਹਾਜਰ ਸਨ। ਉਨ੍ਹਾਂ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ, ਤੰਦਾਬੱਦਾ ਕਲਾਂ, ਫੈਜੁੱਲਾਪੁਰ, ਸ਼ਾਹੁਪਰ, ਬਦੀਨਪੁਰ, ਸੌਂਟੀ, ਅਮਲੋਹ ਦੇ ਵਾਰਡ ਨੰ.3, ਰਾਮ ਭਵਨ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਸਿਹਤ ਕਾਰਡਾਂ ਦੀ ਵੰਡ ਕੀਤੀ।   ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸਿਹਤ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਹੈ। ਇਸ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਮਹਿੰਗੇ ਇਲਾਜ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਨੂੰ ਪ੍ਰਤੀ ਪਰਿਵਾਰ ਵੱਖ ਵੱਖ ਬੀਮਾਰੀਆਂ ਦੇ ਇਲਾਜ ਲਈ 10 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਇਹ ਯੋਜਨਾ ਪਹਿਲਾਂ ਹੀ ਚੱਲ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਲੋੜ ਪੈਣ ’ਤੇ ਇਲਾਜ ਦੇ ਭਾਰੀ ਖ਼ਰਚੇ ਤੋਂ ਰਾਹਤ ਮਿਲ ਰਹੀ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਸਿੰਗਾਰਾ ਸਿੰਘ ਸਲਾਨਾ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਪਨਾਗ, ਚੇਅਰਮੈਨ ਮਾਰਕੀਟ ਕਮੇਟੀ ਅਮਲੋਹ, ਇਕਬਾਲ ਸਿੰਘ ਰਾਏ ਅੰਨੀਆਂ,ਹਲਕਾ ਯੂਥ ਪ੍ਰਧਾਨ ਪ੍ਰਦੀਪ ਸਿੰਘ ਕੰਜਾਰੀ, ਸਰਪੰਚ ਬੁੱਗਾ ਅੰਮ੍ਰਿਤ, ਜਸਵੰਤ ਸਿੰਘ ਤੰਗਰਾਲਾ, ਜਸ਼ਨਪ੍ਰੀਤ ਸਿੰਘ ਭੰਗੂ, ਹਰਮਿੰਦਰਪਾਲ ਸਿੰਘ,ਧਰਮਪਾਲ ਸਿੰਘ,ਹਰਦੇਵ ਸਿੰਘ ਸਮੂਹ ਸਰਪੰਚ ਸਾਹਿਬਾਨ ਹਾਜਰ ਸਨ।

Exit mobile version