Home ਪਟਿਆਲਾ ਅਪਡੇਟ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ...

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

MLA Kulwant Singh Pandori Inaugurates District-Level Badminton Tournament

0
ਪਟਿਆਲਾ, 31 ਅਗਸਤ, 2026 (ਦੀਪਕ ਦੱਤਾ) : ਪਟਿਆਲਾ ਦੀ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ ਅੱਜ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਅਤੇ ਵਿਧਾਨ ਸਭਾ ਦੀ ਪ੍ਰੀਵਿਲਿਜ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਦੌਰਾਨ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੂਬੇ ਭਰ ਵਿੱਚ ਸ਼ਾਨਦਾਰ ਖੇਡ ਮੈਦਾਨ ਵਿਕਸਿਤ ਕੀਤੇ ਗਏ ਹਨ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲ ਸਕਣ।
ਇਸ ਮੌਕੇ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੈਡਮਿੰਟਨ ਟੂਰਨਾਮੈਂਟ 2 ਸਤੰਬਰ ਤੱਕ ਚੱਲੇਗਾ, ਜਿਸ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸ਼ਲਾਘਾ ਕਰਦਿਆਂ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਡੋਰੀ ਨੇ ਖਿਡਾਰੀਆਂ ਨਾਲ ਖੁਦ ਮੈਦਾਨ ਵਿੱਚ ਖੇਡ ਕੇ ਬੱਚਿਆਂ ਅਤੇ ਨੌਜਵਾਨਾਂ ਦਾ ਹੌਂਸਲਾ ਵਧਾਇਆ ਹੈ, ਜੋ ਖਿਡਾਰੀਆਂ ਲਈ ਇੱਕ ਪ੍ਰੇਰਣਾਦਾਇਕ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ। ਇਸ ਮੌਕੇ ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਦਵਿੰਦਰ ਬਦੇਸ਼ਾ ਡਾਇਰੈਕਟਰ ਪੰਜਾਬ ਵਾਟਰ ਸਪਲਾਈ, ਯਾਦਵਿੰਦਰ ਸਿੰਘ, ਰਣਜੀਤ ਸਿੰਘ ਡਾਇਰੈਕਟਰ ਗ੍ਰੈਪਲਿੰਗ ਕਮੇਟੀ ਪੰਜਾਬ ਅਤੇ ਸਤਨਾਮ ਸਿੰਘ ਸੱਤਾ, ਐਮ.ਡੀ. ਅਦਿੱਤਿਆ ਬੈਡਮਿੰਟਨ ਚੈਂਪੀਅਨਜ਼ ਕਲੱਬ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਹਾਜ਼ਰ ਸਨ।

Exit mobile version