Home ਪੰਜਾਬ ਵਿਧਾਇਕ ਲਖਬੀਰ ਰਾਏ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕੇ ਦੇ...

ਵਿਧਾਇਕ ਲਖਬੀਰ ਰਾਏ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕੇ ਦੇ 06 ਪਿੰਡਾਂ ਦੇ 1357 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

MLA Lakhbir Rai Distributes Ownership Rights Documents to 1,357 Families Across Six Villages Under ‘Mera Ghar Mere Naam’ Scheme

0

ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਿਲੇਗੀ ਮਦਦ-ਵਿਧਾਇਕ ਰਾਏ

ਫਤਹਿਗੜ੍ਹ ਸਾਹਿਬ, 28 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਹੱਤਵਪੂਰਨ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਫਤਹਿਗੜ੍ਹ ਸਾਹਿਬ 06 ਪਿੰਡਾਂ ਦੇ 1357 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਮਾਲਕੀ ਹੱਕ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ ਗਏ। ਇਸ ਯੋਜਨਾ ਤਹਿਤ ਪਿੰਡ ਬਧੌਛੀ ਖੁਰਦ ਦੇ 89 ਪਰਿਵਾਰਾਂ, ਆਦਮਪੁਰ ਦੇ 211 ਪਰਿਵਾਰਾਂ, ਹੁਸੈਨਪੁਰਾ ਦੇ 457 ਪਰਿਵਾਰਾਂ, ਸਾਨੀਪੁਰ ਦੇ 359 ਪਰਿਵਾਰਾਂ, ਭੱਟ ਮਾਜਰਾ ਦੇ 168 ਪਰਿਵਾਰਾਂ ਅਤੇ ਕੋਟਲਾ ਸੁਲੇਮਾਨ ਦੇ 73 ਦੇ ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਨਾਲ ਸਬੰਧਤ ਦਸਤਾਵੇਜ਼ ਸੌਂਪੇ ਗਏ।

ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ (ਆਬਾਦੀ ਦੇਹ) ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਲੋੜ ਪੈਣ ’ਤੇ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਭਵਿੱਖ ਵਿੱਚ ਵੱਖ-ਵੱਖ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਮਾਸਟਰ ਕਰਮਜੀਤ ਸਿੰਘ ਜੋਗੀ, ਅਸ਼ਵਨੀ ਭੱਟਮਾਜਰਾ, ਸਤਿੰਦਰ ਸਿੰਘ ਮਲਕਪੁਰ, ਸਰਪੰਚ ਇੰਦਰਜੀਤ ਸਿੰਘ ਸਾਨੀਪੁਰ ਤੋਂ ਇਲਾਵਾ ਹੋਰ ਪੰਤਵੰਤੇ ਹਾਜਰ ਸਨ।

Exit mobile version