Home ਪੰਜਾਬ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਰਿਉਣਾ ਉੱਚਾ ਸਮੇਤ ਵੱਖ-ਵੱਖ ਪਿੰਡਾਂ ਵਿਖੇ...

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਰਿਉਣਾ ਉੱਚਾ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕਾਂ ਦੇ ਕਾਗਜ਼ਾਤ ਵੰਡੇ

Fatehgarh Sahib MLA Hands Over Official Property Certificates to Residents in Riuna Ucha and Nearby Villages.

0
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇਣਾ ਅਹਿਮ ਕਦਮ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਰਿਊਣਾ ਉੱਚਾ, ਹਲੋਤਾਲੀ, ਤਾਣਾ, ਰਿਊਣਾ ਉੱਚਾ, ਰਿਊਣਾ ਭੋਲਾ, ਜਿਉਣਪੂਰਾ, ਜਲਵੇੜੀ ਧੂੰਮੀ, ਸਾਧੂਗੜ੍ਹ, ਰਾਮਗੜ ਸੈਣੀਆ, ਮਹਿਤਾਬਗੜ੍ਹ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਗਜ਼ਾਤ ਦੀ ਵੰਡ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਮੁੱਖ ਉਦੇਸ਼ ਲਾਲ ਲਕੀਰ ਅੰਦਰ ਸਥਿਤ ਘਰਾਂ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਜ਼ਿੰਦਗੀ ਦੀ ਮਹੱਤਵਪੂਰਨ ਸੰਪਤੀ ਵੀ ਹੁੰਦਾ ਹੈ। ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਬਾਰੇ ਭਰੋਸਾ ਅਤੇ ਸੁਰੱਖਿਆ ਦੀ ਭਾਵਨਾ ਮਿਲਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਰਾਹੀਂ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਲੋੜ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਗਏ ਹਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਲੋਕਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਥਿਰਤਾ ਲਿਆਉਣ ਵਿੱਚ ਸਹਾਈ ਹੁੰਦੀਆਂ ਹਨ।  ਇਸ ਮੌਕੇ ਜਗਜੀਤ ਸਿੰਘ, ਦੀਪ ਕੁਮਾਰ ਸਾਬਕਾ ਸਰਪੰਚ, ਗੁਰਜੰਟ ਸਿੰਘ ਲੰਬੜਦਾਰ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਸਿੰਘ ਪੰਚ, ਦੀਦਾਰ ਸਿੰਘ, ਸੁਬੇਗ ਸਿੰਘ, ਲਖਵਿੰਦਰ ਸਿੰਘ ਫੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Exit mobile version