Home ਪੰਜਾਬ ਵਿਧਾਇਕ ਲਖਬੀਰ ਸਿੰਘ ਰਾਏ ਨੇ ਭੱਦਲਥੂਹਾ, ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ...

ਵਿਧਾਇਕ ਲਖਬੀਰ ਸਿੰਘ ਰਾਏ ਨੇ ਭੱਦਲਥੂਹਾ, ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਦੀ ਸੜ੍ਹਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

MLA Lakhbir Singh Rai inaugurates premix laying work to improve road connectivity to Beer Bhamarsi.

0

23.32 ਲੱਖ ਰੁਪਏ ਦੀ ਲਾਗਤ ਨਾਲ 2.98 ਕਿਲੋਮੀਟਰ ਲੰਮੀ ਸੜਕ ’ਤੇ ਪਾਇਆ ਜਾਵੇਗਾ ਪ੍ਰੀਮਿਕਸ

ਫ਼ਤਹਿਗੜ੍ਹ ਸਾਹਿਬ, 07 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਭੱਦਲਥੂਹਾ,ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਲਗਪਗ 2.98 ਕਿਲੋਮੀਟਰ ਲੰਮੀ ਸੜ੍ਹਕ ਤੇ 23.32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦੀ ਸੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸੜ੍ਹਕ ਸਹੂਲਤਾਂ ਦੇਣ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਪਹਿਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਵਿਧਾਇਕ ਨੇ ਕਿਹਾ ਕਿ ਭੱਦਲਥੂਹਾ,ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਦੀ ਇਸ ਸੜ੍ਹਕ ਦੀ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਚੱਲੀ ਆ ਰਹੀ ਸੀ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਪੇਸ਼ ਆਉਂਦੀ ਸੀ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਬਣਨ ਨਾਲ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਣ ਵਾਲੇ ਵਿਕਾਸ ਕੰਮਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਾ ਰਹੇ। ਇਸ ਮੌਕੇ ਸਰਪੰਚ ਬਲਕਾਰ ਸਿੰਘ ਹਰਦੀਪ ਸਿੰਘ ਨੰਬਰਦਾਰ ਹਰਦੀਪ ਸਿੰਘ ਕਰਨੈਲ ਸਿੰਘ ਜਸਵਿੰਦਰ ਸਿੰਘ ਜਗਤਾਰ ਸਿੰਘ ਹਰਜਿੰਦਰ ਸਿੰਘ ਲਖਵੀਰ ਸਿੰਘ ਜਗਦੀਪ ਸਿੰਘ ਨਿਰਮਲ ਸਿੰਘ  ਹਾਜਰ ਸਨ।

Exit mobile version