Home ਪੰਜਾਬ ਵਿਧਾਇਕ ਲਖਬੀਰ ਸਿੰਘ ਰਾਏ ਨੇ ਮਿਸ਼ਨ ਕਲੀਨ ਪੰਜਾਬ’ ਤਹਿਤ ਸਰਹਿੰਦ ਵਿੱਚ ਵਿਸ਼ੇਸ਼...

ਵਿਧਾਇਕ ਲਖਬੀਰ ਸਿੰਘ ਰਾਏ ਨੇ ਮਿਸ਼ਨ ਕਲੀਨ ਪੰਜਾਬ’ ਤਹਿਤ ਸਰਹਿੰਦ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ 

MLA Lakhbir Singh Rai leads a special cleanliness campaign in Sirhind to promote a cleaner and greener Punjab.

0
ਫ਼ਤਹਿਗੜ੍ਹ ਸਾਹਿਬ, 29 ਅਗਸਤ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਫਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਹਿੰਦ ਜੀ.ਟੀ. ਰੋਡ ਬੱਸ ਸਟੈਂਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਫ਼ਾਈ ਕਾਰਜ ਕਰਵਾਏ ਗਏ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ। ਸਫ਼ਾਈ ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖੁਦ ਝਾੜੂ ਫੜ ਕੇ ਬੱਸ ਸਟੈਂਡ ਪਰਿਸਰ ਦੀ ਸਫ਼ਾਈ ਕੀਤੀ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਸਥਾਨਕ ‘ਆਪ’ ਆਗੂਆਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਬਲਜਿੰਦਰ ਸਿੰਘ ਗੋਲਾ ਕੌਂਸਲਰ ਰਾਮਪਾਲ ਸਿੰਘ ਕੌਂਸਲਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਬਲਦੇਵ ਸਿੰਘ ਭੱਲ ਮਾਜਰਾ, ਐਸਡੀਓ ਸੀਵਰੇਜ ਬੋਰਡ ਰਜਨੀਸ਼, ਕਾਰਜ ਸਾਧਕ ਅਫਸਰ ਸਰਹਿੰਦ ਅਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਵਿੱਚ ਜਿੱਥੇ ਵੀ ਕੂੜੇ ਦੇ ਢੇਰ ਜਾਂ ਗੰਦਗੀ ਦੀ ਸਮੱਸਿਆ ਹੈ, ਉਨ੍ਹਾਂ ਥਾਵਾਂ ਦੀ ਵਿਸ਼ੇਸ਼ ਤੌਰ ’ਤੇ ਨਿਸ਼ਾਨਦੇਹੀ ਕਰਕੇ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਸਰਹਿੰਦ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਆਪਣਾ ਸਰਗਰਮ ਸਹਿਯੋਗ ਦੇਣ ਅਤੇ ਸ਼ਹਿਰ ਦੀ ਸਫ਼ਾਈ ਤੇ ਸੁੰਦਰੀਕਰਨ ਸਬੰਧੀ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਸਾਫ਼-ਸੁਥਰੇ ਅਤੇ ਸੁੰਦਰ ਪੰਜਾਬ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦੀ ਸਮੱਸਿਆ ਦੇ ਹੱਲ ਲਈ ਨਵਾਂ ਸੈਗਰੀਗੇਸ਼ਨ ਪ੍ਰੋਜੈਕਟ ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਡੰਪਿੰਗ ਨਾਲ ਸਬੰਧਤ ਸਮੱਸਿਆ ਦੇ ਸਥਾਈ ਹੱਲ ਲਈ ਨਵੇਂ ਸੈਗਰੀਗੇਸ਼ਨ ਪ੍ਰੋਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ ਕੂੜੇ ਦੀ ਛਾਂਟੀ (ਸੈਗਰੀਗੇਸ਼ਨ) ਸ਼ਹਿਰ ਤੋਂ ਬਾਹਰ ਹੀ ਕੀਤੀ ਜਾਵੇਗੀ, ਜਿਸ ਨਾਲ ਸ਼ਹਿਰ ਦੇ ਅੰਦਰ ਕੂੜਾ ਡੰਪ ਕਰਨ ਦੀ ਲੋੜ ਕਾਫ਼ੀ ਹੱਦ ਤੱਕ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਕੂੜੇ ਦੇ ਢੇਰਾਂ, ਬਦਬੂ ਅਤੇ ਗੰਦਗੀ ਤੋਂ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਸਫ਼ਾਈ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੋਂ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ।

Exit mobile version