Home ਪੰਜਾਬ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਤੇ ਬਾਸੀਅਰਖ ਵਿਖੇ ਮੁੱਖ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਤੇ ਬਾਸੀਅਰਖ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਲੋਕ ਅਰਪਿਤ

MLA Narinder Kaur Bharaj Inaugurates CM Sports Grounds in Balad Kalan and Basiarkh

0
ਭਵਾਨੀਗੜ੍ਹ, 25 ਅਗਸਤ, 2026 (ਹਰਸ਼ਪ੍ਰੀਤ ਕੌਰ) : ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਲਦ ਕਲਾਂ ਅਤੇ ਬਾਸੀਅਰਖ ਵਿਖੇ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਗਰਾਊਂਡਾਂ ਦਾ ਉਦਘਾਟਨ ਕਰਦਿਆਂ ਇਨ੍ਹਾਂ ਨੂੰ ਲੋਕਾਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਖੇਡ ਮੈਦਾਨਾਂ ਦੀ ਉਸਾਰੀ ’ਤੇ ਪਿੰਡ ਬਾਸੀਅਰਖ ਵਿਖੇ 50 ਲੱਖ ਰੁਪਏ ਅਤੇ ਪਿੰਡ ਬਾਲਦ ਕਲਾਂ ਵਿਖੇ 32 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਮਿਆਰੀ ਖੇਡ ਮੈਦਾਨ ਅਤੇ ਬੁਨਿਆਦੀ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੇਡ ਗਰਾਊਂਡ ਸਿਰਫ਼ ਖੇਡਾਂ ਲਈ ਥਾਂ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਸਿਹਤਮੰਦ ਜੀਵਨ-ਸ਼ੈਲੀ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦਾ ਸਾਧਨ ਵੀ ਬਣਨਗੇ। ਉਨ੍ਹਾਂ ਨੇ ਪਿੰਡਾਂ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੈਦਾਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਸਰਕਾਰ ਦਾ ਉਦੇਸ਼ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨਿਵੇਸ਼ ਕਰਨਾ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡ ਸਹੂਲਤਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਹੋਰ ਖੇਡ ਸਹੂਲਤਾਂ ਵਿਕਸਤ ਕਰਨ ਲਈ ਯਤਨ ਜਾਰੀ ਰਹਿਣਗੇ।
ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ ਬਾਲਦ ਕਲਾਂ, ਸਿਕੰਦਰ ਸਿੰਘ, ਵਿਕਰਮ ਸਿੰਘ ਨਕਟੇ, ਮਨਿੰਦਰ ਸਿੰਘ ਫੁੰਮਣਵਾਲ, ਲਖਵਿੰਦਰ ਲੱਖਾ, ਸੰਦੀਪ ਬਾਸੀਅਰਖ, ਦਰਸ਼ਨ ਸਿੰਘ ਬਾਸੀਅਰਖ, ਗੁਰਚਰਨ ਸਿੰਘ ਨਰੈਣਗੜ੍ਹ, ਜਗਸੀਰ ਝਨੇੜੀ, ਜੱਸਾ ਭੜੋ, ਜਗਪਾਲ ਸਰਪੰਚ ਅਤੇ ਸਮੂਹ ਪੰਚਾਇਤ ਬਾਸੀਅਰਖ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

Exit mobile version