Home ਪੰਜਾਬ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕੀ ਹੱਕ ਪੱਤਰਾਂ ਦੀ ਵੰਡ

Ownership Certificates Distributed in Five Villages Under Mera Ghar Mere Naam Scheme

0
ਸੰਗਰੂਰ/ਭਵਾਨੀਗੜ੍ਹ, 25 ਅਕਤੂਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕਾਕੜਾ ਵਿਖੇ 512, ਜੌਲੀਆਂ ਵਿਖੇ 78, ਕਲੌਦੀ 157, ਦੇਹ ਕਲਾਂ 131 ਅਤੇ ਰੂਪਾਹੇੜੀ 124 ਦੇ ਵਸਨੀਕਾਂ ਨੂੰ ਮਾਲਕੀ ਹੱਕ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੇ ਮਾਲਕਾਨਾ ਦਸਤਾਵੇਜ਼ ਮਿਲਣਾ ਹਰ ਪਰਿਵਾਰ ਲਈ ਤਸੱਲੀ ਅਤੇ ਖੁਸ਼ੀ ਦਾ ਪਲ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਕੀਮ ਤਹਿਤ ਮਾਲਕੀ ਹੱਕ ਪੱਤਰ ਮਿਲਣ ਨਾਲ ਅਜਿਹੇ ਪਰਿਵਾਰਾਂ ਨੂੰ ਆਪਣੀ ਰਿਹਾਇਸ਼ੀ ਜਾਇਦਾਦ ਦੀ ਮਾਲਕੀ ਦਾ ਦਸਤਾਵੇਜ਼ੀ ਆਧਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਲਾਭ ਪਹੁੰਚੇ।
ਨਰਿੰਦਰ ਕੌਰ ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਕੀਮ ਅਧੀਨ ਬਕਾਇਆ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਅਤੇ ਲੋਕਾਂ ਨੂੰ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਯੋਗ ਪਰਿਵਾਰਾਂ ਦੀ ਪਛਾਣ ਅਤੇ ਉਨ੍ਹਾਂ ਤੱਕ ਸਕੀਮ ਦਾ ਲਾਭ ਪਹੁੰਚਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਵਿਧਾਇਕ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸਬੰਧਤ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਮੇਜਰ ਚੱਠਾ ਸਰਪੰਚ ਕਾਕੜਾ, ਮਨਦੀਪ ਰੂਪਾਹੇੜੀ, ਦਰਸ਼ਨ ਕਾਕੜਾ, ਰਾਸ਼ੀ ਛੰਨਾ, ਹਰਪ੍ਰੀਤ ਸਰਪੰਚ, ਭੁਪਿੰਦਰ ਕਾਕੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version